ਚੰਡੀਗੜ੍ਹ (ਰਮਨਜੀਤ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਨਾਲੋਂ ਬਿਹਤਰ ਦੱਸੇ ਜਾਣ ’ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ (ਜਨਤਾ) ਪੰਜਾਬ ਦੇ ਸਕੂਲਾਂ ਅਤੇ ਸਿੱਖਿਆ ਵਿਵਸਥਾ ਤੋਂ ਸਚਮੁਚ ਖੁਸ਼ ਅਤੇ ਸੰਤੁਸ਼ਟ ਹਨ ਤਾਂ ਬੇਝਿਜਕ ਹੋ ਕੇ ਕਾਂਗਰਸ ਨੂੰ ਵੋਟਾਂ ਪਾ ਦੇਣ ਪਰ ਜੇਕਰ ਉਹ (ਜਨਤਾ) ਦਿੱਲੀ ਵਰਗੇ ਸ਼ਾਨਦਾਰ ਸਕੂਲ ਅਤੇ ਸਿੱਖਿਆ ਪ੍ਰਬੰਧ ਚਾਹੁੰਦੇ ਹਨ ਤਾਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਅਤੇ ‘ਆਪ’ ਦੀ ਸਰਕਾਰ ਬਣਾਉਣ। ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਕੀਤੇ ਗਏ ਦਾਅਵੇ ’ਤੇ ਪ੍ਰਤੀਕਿਰਿਆ ਦਿੱਤੀ ਹੈ। ਪਰਗਟ ਸਿੰਘ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਦਿੱਲੀ ਨਾਲੋਂ ਬਿਹਤਰ ਹੋਣ ਦਾ ਦਾਅਵਾ ਕੀਤਾ ਸੀ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਦੇ ਸਕੂਲ ਦੇਸ਼ ਭਰ ’ਚੋਂ ਸਭ ਤੋਂ ਵਧੀਆ ਸਕੂਲ ਹਨ ਅਤੇ ਅਧਿਆਪਕ ਬਹੁਤ ਖੁਸ਼ ਹਨ। ਜਿਹੜੇ ਲੋਕ ਪੰਜਾਬ ਦੇ ਸਕੂਲਾਂ ਅਤੇ ਮੌਜੂਦਾ ਸਿੱਖਿਆ ਵਿਵਸਥਾ ਤੋਂ ਖੁਸ਼ ਹਨ, ਉਹ ਕਾਂਗਰਸ ਨੂੰ ਵੋਟ ਦੇ ਦੇਣ। ਜਿਹੜੇ ਪੰਜਾਬ ’ਚ ਵੀ ਦਿੱਲੀ ਵਰਗੀ ਸ਼ਾਨਦਾਰ ਸਿੱਖਿਆ ਵਿਵਸਥਾ ਚਾਹੁੰਦੇ ਹਨ ਉਹ ਸਾਨੂੰ (ਆਮ ਆਦਮੀ ਪਾਰਟੀ) ਨੂੰ ਵੋਟ ਦੇ ਦੇਣ।
ਇਹ ਵੀ ਪੜ੍ਹੋ : ਸੂਬੇ ਦੇ ਸਰਬਪੱਖੀ ਵਿਕਾਸ ਲਈ ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸਕਦਾ: ਮੁੱਖ ਮੰਤਰੀ
ਉਥੇ ਹੀ, ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਮਾੜੀ ਸਿੱਖਿਆ ਵਿਵਸਥਾ ਦੇ ਮੁੱਦੇ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਸਿਸੋਦੀਆ ਨੇ ਪਰਗਟ ਸਿੰਘ ਦੇ ਸਿੱਖਿਆ ਖੇਤਰ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ’ਚ ਸਿੱਖਿਆ ਦੇ ਮੁੱਦੇ ’ਤੇ ਚੋਣਾਂ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਸਿੱਖਿਆ ਤੋਂ ਬਗ਼ੈਰ ਦਰਪੇਸ਼ ਚੁਣੌਤੀਆਂ ਨਾਲ ਨਿਪਟਿਆ ਨਹੀਂ ਜਾ ਸਕਦਾ। ਸਾਡੇ ਵਲੋਂ ਦਿੱਲੀ ’ਚ ਸਿੱਖਿਆ ਦੇ ਖੇਤਰ ’ਚ ਕੀਤੇ ਕੰਮਾਂ ਅਤੇ ਪੰਜਾਬ ’ਚ ਪਿਛਲੇ 5 ਸਾਲਾਂ ’ਚ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਲਈ ਕੀਤੇ ਕਾਰਜਾਂ ਦੀ ਤੁਲਨਾ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੰਗਣਾ ਰਣੌਤ ਖ਼ਿਲਾਫ਼ ਅਕਾਲੀ ਆਗੂਆਂ ਨੇ ਕਰਵਾਈ ਸ਼ਿਕਾਇਤ ਦਰਜ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕਿਸਾਨ ਅੰਦੋਲਨ ਨੇ ਵਿਖਾਇਆ ਕਿ ਬੇਇਨਸਾਫ਼ੀ ਖ਼ਿਲਾਫ਼ ਸੱਚਾਈ ਤੇ ਮਜ਼ਬੂਤ ਇਰਾਦਿਆਂ ਦੀ ਜ਼ਰੂਰ ਹੁੰਦੀ ਹੈ ਜਿੱਤ : ਕੇਜਰੀਵਾਲ
NEXT STORY