ਗੁਰਦਾਸਪੁਰ (ਹਰਮਨ, ਵਿਨੋਦ)-ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਬਹੁਤ ਸਾਰੇ ਕਿਸਾਨਾਂ ਦੀ ਖੇਤੀਬਾੜੀ ਜ਼ਮੀਨ 'ਤੇ ਸਿਲਟ, ਰੇਤ ਅਤੇ ਹੋਰ ਦਰਿਆਈ ਪਦਾਰਥ ਜਮ੍ਹਾ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ 'ਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿਤ ਵਿਚ 'ਜਿਸ ਦਾ ਖੇਤ, ਉਸ ਦੀ ਰੇਤ’ ਨਾਮਕ ਇਕ ਵਿਸ਼ੇਸ਼ ਸਮਾਂਬੱਧ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤ, ਸਿਲਟ ਜਾਂ ਹੋਰ ਦਰਿਆਈ ਸਮੱਗਰੀ ਹਟਾਉਣ ਦੀ ਆਗਿਆ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ
ਇਸ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਇਹ ਸਹੂਲਤ 31 ਦਸੰਬਰ 2025 ਤੱਕ ਇਕ ਵਾਰ ਲਈ ਉਪਲਬਧ ਹੋਵੇਗੀ ਅਤੇ ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਪਰਮਿਟ ਜਾਂ ਵਿਭਾਗੀ ਇਜਾਜ਼ਤ (ਐਨ.ਓ.ਸੀ) ਲੈਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਦੇ ਨਿਯਮ 90 ਅਧੀਨ ਲਾਗੂ ਕੀਤੀ ਗਈ ਹੈ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਬਾਰੇ ਜਾਣਕਾਰੀ ਸਾਰੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਤੱਕ ਵਿਆਪਕ ਪੱਧਰ 'ਤੇ ਪਹੁੰਚਾਈ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਖੇਤਾਂ ਵਿਚੋਂ ਰੇਤ ਜਾਂ ਗਾਰ ਕੱਢਣ ਦੀ ਇਸ ਗਤੀਵਿਧੀ ਨੂੰ ‘ਮਾਈਨਿੰਗ’ ਨਹੀਂ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, DC ਸਾਕਸ਼ੀ ਸਾਹਨੀ ਨੇ ਦਿੱਤੇ ਵੱਡੇ ਹੁਕਮ
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਇਹ ਕਦਮ ਕਿਸਾਨਾਂ ਨੂੰ ਅਗਲੀ ਬਿਜਾਈ ਲਈ ਜ਼ਮੀਨ ਤਿਆਰ ਕਰਨ ਵਿਚ ਮਦਦ ਕਰੇਗਾ ਅਤੇ ਉਨ੍ਹਾਂ ਦੀ ਵਿੱਤੀ ਸਥਿਤੀ ਨੂੰ ਸੰਭਾਲਣ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਪਾਰਦਰਸ਼ਤਾ, ਜਲਦੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, UP ਤੋਂ ਪੰਜਾਬ 'ਚ12 ਕਿਲੋ ਅਫੀਮ ਲਿਆਉਂਦੇ ਦੋ ਤਸਕਰ ਗ੍ਰਿਫ਼ਤਾਰ
NEXT STORY