ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ ਪਰ ਇਸ ਦੇ ਬਾਵਜੂਦ ਉਹ ਜੇਲ੍ਹ ’ਚੋਂ ਬਾਹਰ ਨਹੀਂ ਆ ਸਕਦੇ ਕਿਉਂਕਿ ਪੁਲਸ ਨੇ ਖਹਿਰਾ ਨੂੰ ਇਕ ਹੋਰ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਅਤੇ ਅਦਾਲਤ ਸਾਹਮਣੇ ਪੇਸ਼ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲਸ ਰਿਮਾਂਡ ਤੋਂ ਬਾਅਦ 14 ਦਿਨ ਦੀ ਨਿਆਇਕ ਹਿਰਾਸਤ ਲਈ ਜੇਲ੍ਹ ’ਚ ਭੇਜ ਦਿੱਤਾ ਹੈ। ਦਰਅਸਲ ਕਪੂਰਥਲਾ ਪੁਲਸ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਦੋ ਕਥਿਤ ਸਾਥੀਆਂ ਖ਼ਿਲਾਫ਼ ਨਸ਼ਿਆਂ ਦੇ ਮਾਮਲੇ 'ਚ ਗਵਾਹ ਨੂੰ ਧਮਕਾਉਣ ਦੇ ਇਲਜ਼ਾਮਾਂ ’ਚ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਪੁਲਸ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਪਿਛਲੇ ਸਾਲ ਸਤੰਬਰ ਵਿਚ ਇਕ 8 ਸਾਲ ਪੁਰਾਣੇ ਮਾਮਲੇ ’ਚ ਗ੍ਰਿਫ਼ਤਾਰ ਕਰ ਕੀਤਾ ਸੀ। ਇਹ ਮਾਮਲਾ ਡਰੱਗਜ਼ ਨਾਲ ਜੁੜਿਆ ਹੋਇਆ ਹੈ। ਅਦਾਲਤ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਸੁਖਪਾਲ ਖਹਿਰਾ ਖਿਲਾਫ਼ ਕੋਈ ਸਬੂਤ ਨਹੀਂ ਮਿਲਿਆ ਹੈ। ਹਾਲਾਂਕਿ, ਹਾਈ ਕੋਰਟ ਤੇ ਫ਼ੈਸਲੇ ਤੋਂ ਪਹਿਲਾਂ ਸਵੇਰੇ 3 ਵਜੇ ਸੁਖਪਾਲ ਖਹਿਰਾ ’ਤੇ ਨਵਾਂ ਮਾਮਲਾ ਦਰਜ ਵੀ ਹੋ ਗਿਆ ਸੀ।
ਇਹ ਵੀ ਪੜ੍ਹੋ : ਫਿਰ ਐਕਸ਼ਨ ਮੋਡ ’ਚ ਨਵਜੋਤ ਸਿੰਘ ਸਿੱਧੂ, ਕੀਤਾ ਵੱਡਾ ਐਲਾਨ
ਦਰਅਸਲ, ਜਿਸ ਕੇਸ ਵਿਚ ਖਹਿਰਾ ਨੂੰ ਜ਼ਮਾਨਤ ਮਿਲੀ ਹੈ ਉਹ ਸਾਲ 2015 ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਦਰਜ ਹੋਇਆ ਸੀ। ਸੁਖਪਾਲ ਖਹਿਰਾ ਖਿਲਾਫ਼ ਰਿਹਾਈ ਤੋਂ ਪਹਿਲਾਂ ਕਪੂਰਥਲਾ ਦੇ ਥਾਣਾ ਸੁਭਾਨਪੁਰ ’ਚ 195 ਏ ਤੇ 506 ਆਈ. ਪੀ. ਸੀ. ਤਹਿਤ ਪਰਚਾ ਕੀਤਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰੀ ਸਮੇਂ ਮੀਡੀਆ ਨਾਲ ਗੱਲ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ 'ਇਹ ਪੂਰੀ ਤਰ੍ਹਾਂ ਨਾਲ ਬਦਲਾਖੋਰੀ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਇਹ 'ਬਦਲਾਅ ਦੀ ਰਾਜਨੀਤੀ ਦੀ ਗੱਲ ਕਰਦੇ ਸਨ, ਇਹ ਬਦਲਾਅ ਨਹੀਂ ਬਦਲਾ ਹੈ।''
ਇਹ ਵੀ ਪੜ੍ਹੋ : ਵਿਆਹ ਵਾਲੇ ਦਿਨ ਮੁੰਡੇ ਨਾਲ ਹੋਈ ਜੱਗੋਂ ਤੇਰ੍ਹਵੀਂ, ਘਰ ’ਚ ਮੇਲ ਬੈਠਾ, ਨਾ ਲਾੜੀ ਵੇਖੀ ਨਾ ਹੀ ਕੁੜੀ ਦੇ ਘਰ ਦਾ ਪਤਾ
ਕੀ ਹੈ ਨਵਾਂ ਮਾਮਲਾ
ਇਸ ਮਾਮਲੇ ਵਿਚ ਦਿਲਚਸਪ ਗੱਲ ਇਹ ਹੈ ਕਿ ਇਹ ਕੇਸ 4 ਜਨਵਰੀ ਨੂੰ ਤੜਕੇ 3 ਵਜੇ ਦਰਜ ਕੀਤਾ ਗਿਆ ਸੀ ਜਿਸ ਤੋਂ ਕੁਝ ਘੰਟੇ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਵੱਲੋਂ ਡਰੱਗਜ਼ ਮਾਮਲੇ ਵਿਚ ਦਾਇਰ ਜ਼ਮਾਨਤ ਅਰਜ਼ੀ ’ਤੇ ਫੈਸਲਾ ਸੁਣਾਇਆ ਜਾਣਾ ਸੀ। ਐੱਫ. ਆਈ. ਆਰ. ਅਨੁਸਾਰ ਰਣਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਵਿਰੁੱਧ ਕਥਿਤ ਤੌਰ ’ਤੇ ਪਿੰਡ ਡੋਗਰਾਂਵਾਲਾ ਵਿਖੇ 15 ਅਕਤੂਬਰ 2023 ਨੂੰ ਇਕ ਗੰਭੀਰ ਅਪਰਾਧ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਸੀ। ਐੱਫ. ਆਈ. ਆਰ. ਮੁਤਾਬਕ ਰਣਜੀਤ ਕੌਰ ਨੇ ਕਿਹਾ ਕਿ ਮੇਰੇ ਪਤੀ ਕਸ਼ਮੀਰ ਸਿੰਘ ਨੇ ਫਾਜ਼ਿਲਕਾ ਜ਼ਿਲ੍ਹਾ ਵਿਚ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੀਤੇ ਨਸ਼ਿਆਂ ਦੇ ਕੇਸ ਵਿਚ ਬਿਆਨ ਦਰਜ ਕਰਵਾਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ 15 ਅਕਤੂਬਰ 2023 ਨੂੰ ਆਪਣੇ ਘਰ ਵਿਚ ਕੰਮ ਕਰ ਰਹੀ ਸੀ ਤਾਂ ਅਣਪਛਾਤੇ ਵਿਅਕਤੀ ਪਿੰਡ ਡੋਗਰਾਂਵਾਲਾ ਵਿਖੇ ਮੇਰੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ। ਉਨ੍ਹਾਂ ਨੇ ਮੈਨੂੰ ਧਮਕੀਆਂ ਦਿੱਤੀਆਂ। ਉਕਤ ਨੇ ਦੱਸਿਆ ਕਿ ਉਨ੍ਹਾਂ ਨੂੰ 22 ਅਕਤੂਬਰ 2023 ਨੂੰ ਮੇਰੇ ਪਤੀ ਨੂੰ ਖਹਿਰਾ ਵਿਰੁੱਧ ਦਿੱਤੇ ਬਿਆਨ ਨੂੰ ਵਾਪਸ ਲੈਣ ਲਈ ਇੱਕ ਕਾਲ ਵੀ ਆਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਦੇ ਇਸ਼ਾਰੇ ’ਤੇ ਮੈਨੂੰ ਅਤੇ ਮੇਰੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਮੇਰੇ ਪਤੀ ਨੇ ਆਪਣੇ ਆਪ ਨੂੰ ਕੇਸ ਤੋਂ ਵਾਪਸ ਨਾ ਲਿਆ ਤਾਂ ਉਹ ਪੂਰੇ ਪਰਿਵਾਰ ਨੂੰ ਖਤਮ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪਾਵਰਕਾਮ ਦੀ ਵੱਡੀ ਕਾਰਵਾਈ, ਸੇਵਾ-ਮੁਕਤੀ ਤੋਂ 2 ਦਿਨ ਪਹਿਲਾਂ ਜੇ. ਈ. ਡਿਸਮਿਸ, ਹੈਰਾਨ ਕਰਨ ਵਾਲਾ ਹੈ ਮਾਮਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼
NEXT STORY