ਚੰਡੀਗੜ੍ਹ (ਪਰਾਸ਼ਰ) - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਅਤੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਕਿਹਾ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਪੰਜਾਬ 'ਚ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਉਂ ਨਹੀ ਮਿਲ ਰਹੇ ਜਦਕਿ ਉਹ ਤਾਮਿਲਨਾਡੂ ਦੇ ਕਿਸਾਨਾਂ ਨਾਲ ਫੋਟੋ ਸੈਸ਼ਨ ਕਰਵਾ ਰਹੇ ਹਨ। ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਰਾਹੁਲ ਗਾਂਧੀ ਨੂੰ ਪੁੱਛਿਆ ਕਿ ਉੁਸ ਨੇ ਪੰਜਾਬ ਵਿਚ ਉਨ੍ਹਾਂ 200 ਕਿਸਾਨ ਪਰਿਵਾਰਾਂ ਨਾਲ ਹਮਦਰਦੀ ਕਿਉਂ ਨਹੀਂ ਜਤਾਈ, ਜਿਨ੍ਹਾਂ ਦੇ ਰੋਟੀ ਕਮਾਉਣ ਵਾਲੇ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਤਾਮਿਲਨਾਡੂ ਦੇ ਕਿਸਾਨਾਂ ਨਾਲ ਹਮਦਰਦੀ ਜ਼ਾਹਿਰ ਕਰਨ ਲਈ ਸਮਾਂ ਹੈ ਪਰ ਪੰਜਾਬ ਦੇ ਉਨ੍ਹਾਂ ਕਿਸਾਨਾਂ ਨਾਲ ਦੁੱਖ ਸਾਂਝਾ ਕਰਨ ਦੀ ਵਿਹਲ ਜਾਂ ਇੱਛਾ ਨਹੀਂ ਹੈ, ਜਿਹੜੇ ਇਸ ਲਈ ਖੁਦਕੁਸ਼ੀਆਂ ਕਰ ਰਹੇ ਹਨ ਕਿਉਂਕਿ ਤੁਹਾਡੀ ਸਰਕਾਰ ਉਨ੍ਹਾਂ ਨਾਲ ਕੀਤਾ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਹੀਂ ਕਰ ਰਹੀ ਹੈ। ਕੀ ਪੰਜਾਬ ਦੇ ਕਿਸਾਨਾਂ ਦੀ ਪੀੜ ਅਤੇ ਦੁੱਖ ਦਾ ਤੁਹਾਡੇ ਉਤੇ ਕੋਈ ਅਸਰ ਨਹੀਂ ਹੁੰਦਾ?
ਮਜੀਠੀਆ ਨੇ ਕਿਹਾ ਕਿ ਇਹ ਗੱਲ ਬਹੁਤ ਹੀ ਦੁੱਖਦਾਇਕ ਅਤੇ ਸ਼ਰਮਨਾਕ ਹੈ ਕਿ ਅੰਮ੍ਰਿਤਸਰ ਦਾ ਸੰਸਦ ਮੈਂਬਰ ਗੁਰਜੀਤ ਔਜਲਾ ਤਾਮਿਲਨਾਡੂ ਦੇ ਕਿਸਾਨਾਂ ਨਾਲ ਫੋਟੋਆਂ ਖਿਚਵਾ ਰਿਹਾ ਹੈ ਪਰ ਉਹ ਪਿਛਲੇ ਮਹੀਨੇ ਆਪਣੇ ਹਲਕੇ ਵਿਚ ਖੁਦਕੁਸ਼ੀ ਕਰਨ ਵਾਲੇ ਕਿਸਾਨ ਮੇਜਰ ਸਿੰਘ ਅਜਨਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਨਹੀਂ ਸੀ ਗਿਆ। ਉਨ੍ਹਾਂ ਕਿਹਾ ਕਿ ਮੇਜਰ ਆਪਣੇ ਪਿੱਛੇ ਇਕ ਖੁਦਕੁਸ਼ੀ ਨੋਟ ਲਿਖ ਕੇ ਗਿਆ ਸੀ ਕਿ ਉਸ ਨੇ ਕਾਂਗਰਸ ਨੂੰ ਵੋਟ ਪਾਈ ਸੀ ਪਰ ਹੁਣ ਇਸ ਲਈ ਖੁਦਕੁਸ਼ੀ ਕਰ ਰਿਹਾ ਹੈ ਕਿਉਂਕਿ ਕਾਂਗਰਸ ਨੇ ਆਪਣਾ ਮੁਕੰਮਲ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਹੀਂ ਕੀਤਾ।
ਮਜੀਠੀਆ ਨੇ ਕਿਹਾ ਕਿ ਮੇਜਰ ਸਿੰਘ ਤੋਂ ਮਗਰੋਂ ਬਠਿੰਡੇ ਦੇ ਇਕ ਹੋਰ ਕਿਸਾਨ ਟੇਕ ਸਿੰਘ ਨੇ ਕੱਲ ਇਕ ਖੁਦਕੁਸ਼ੀ ਨੋਟ ਵਿਚ ਇਹ ਲਿਖ ਕੇ ਆਪਣੀ ਜਾਨ ਦੇ ਦਿੱਤੀ ਕਿ ਕਾਂਗਰਸ ਸਰਕਾਰ ਕਿਸਾਨਾਂ ਨੂੰ ਆਤਮਹੱਤਿਆਵਾਂ ਕਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਖਤਰਨਾਕ ਰੁਝਾਨ ਹੈ ਅਤੇ ਜੇਕਰ ਇਸ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸੂਬੇ ਅੰਦਰ ਮਨੁੱਖੀ ਜ਼ਿੰਦਗੀਆਂ ਦਾ ਵੱਡਾ ਘਾਣ ਹੋ ਸਕਦਾ ਹੈ। ਕਾਂਗਰਸ ਸਰਕਾਰ ਅਤੇ ਇਸ ਦੇ ਘੂਕ ਸੁੱਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਨੀਂਦ 'ਚੋਂ ਜਾਗਣ ਦੀ ਤਾਕੀਦ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਸੂਬੇ ਅੰਦਰ ਕਿਸਾਨਾਂ ਦੇ ਅਜਿਹੇ ਭਿਆਨਕ ਅੰਤ ਲਈ ਪੂਰੀ ਤਰ੍ਹਾਂ ਮਨਪ੍ਰੀਤ ਬਾਦਲ ਜ਼ਿੰਮੇਵਾਰ ਹੈ। ਮਨਪ੍ਰੀਤ ਬਾਦਲ ਨੇ ਸਭ ਤੋਂ ਪਹਿਲਾਂ ਕਰਜ਼ਾ ਮੁਆਫੀ ਨੂੰ ਕਾਂਗਰਸੀ ਚੋਣ ਮਨੋਰਥ ਪੱਤਰ ਦਾ ਆਧਾਰ ਬਣਾਇਆ ਅਤੇ ਫਿਰ ਉਸ ਨੇ ਮਾਮੂਲੀ ਜਿਹਾ ਕਰਜ਼ਾ ਮੁਆਫ ਕਰਨ ਦਾ ਐਲਾਨ ਕਰ ਕੇ ਨਾ ਸਿਰਫ ਆਪਣੇ ਮੁੱਖ ਮੰਤਰੀ ਦੇ ਹੁਕਮ ਦੀ ਨਾ-ਫਰਮਾਨੀ ਕੀਤੀ, ਸਗੋਂ ਸਮੁੱਚੀ ਕਿਸਾਨੀ ਨਾਲ ਵੀ ਵਿਸ਼ਵਾਸਘਾਤ ਕੀਤਾ।
ਖਹਿਰਾ ਦੀ ਮੌਜੂਦਗੀ ਵਿਚ ਐੱਨ. ਆਰ. ਆਈ. ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਦਿੱਤੇ 2 ਲੱਖ
NEXT STORY