ਚੰਡੀਗੜ੍ਹ(ਰਮਨਜੀਤ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੱਟੜਪੰਥੀ ਸੰਗਠਨ ਦੇ ਲੋਕਾਂ ਵਲੋਂ ਪਾਕਿਸਤਾਨ ਦੇ ਲਾਹੌਰ ਕਿਲ੍ਹੇ ਵਿਚ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਨ ਦੀ ਸਖਤ ਨਿੰਦਾ ਕਰਦਿਆਂ ਇਸ ਘਟਨਾ ਨੂੰ ਨਫਰਤੀ ਅਪਰਾਧ ਕਰਾਰ ਦਿੱਤਾ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਤੀਜੀ ਵਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੋੜੇ ਜਾਣ ਦੇ ਬਾਵਜੂਦ ਉਹ ਚੁੱਪ ਕਿਉਂ ਹਨ? ਕੀ ਇਮਰਾਨ ਖਾਨ ਅਤੇ ਜਨਰਲ ਬਾਜਵਾ ਨਾਲ ਉਨ੍ਹਾਂ ਦੀ ਦੋਸਤੀ ਇਸ ਦੇ ਪਿੱਛੇ ਦਾ ਕਾਰਨ ਹੈ? ਜਾਂ ਕੀ ਉਹ ਕੱਟੜਪੰਥੀਆਂ ਦਾ ਸਮਰਥਨ ਕਰਦੇ ਹਨ?
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ, 2 ਦੀ ਮੌਤ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਦੇ ਮਹਾਨ ਸ਼ਾਸਕਾਂ ਵਿਚੋਂ ਸਨ, ਜਿਨ੍ਹਾਂ ਨੇ ਖੁਦ ਇੱਕ ਧਰਮ ਨਿਰਪੱਖ ਨਾਇਕ ਵਜੋਂ ਸਮਾਜ ਵਿਚ ਇੱਕ ਮਿਸਾਲ ਕਾਇਮ ਕੀਤੀ ਸੀ। ਅਜਿਹੇ ਮਹਾਨ ਸ਼ਾਸਕ ਦਾ ਅਪਮਾਨ ਕਰਨਾ ਪਾਕਿਸਤਾਨ ਦੇ ਕੱਟੜਪੰਥੀਆਂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜਿਸ ਵਿਚ ਘੱਟਗਿਣਤੀਆਂ ਲਈ ਕੋਈ ਥਾਂ ਨਹੀਂ ਹੈ। ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਵਿਚ ਕਈ ਵਾਰ ਸਿੱਖ ਪਰਿਵਾਰਾਂ ਦੀਆਂ ਧੀਆਂ ਨੂੰ ਅਗਵਾ ਕੀਤਾ ਗਿਆ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਜ਼ਬਰਦਸਤੀ ਵਿਆਹ ਕਰਵਾਏ ਜਾਂਦੇ ਹਨ ਅਤੇ ਕਈ ਵਾਰ ਸਾਡੇ ਗੁਰੂਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਨਸ਼ੇੜੀ ਵੱਲੋਂ ਆਪਣੀ ਹੀ ਪਤਨੀ ਦਾ ਸੂਏ ਮਾਰ-ਮਾਰ ਬੇਰਹਿਮੀ ਨਾਲ ਕਤਲ
ਸ਼ਰਮਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਤੀਜੀ ਵਾਰ ਹਮਲਾ ਕਰਨ ਤੋਂ ਬਾਅਦ ਇਸ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘੱਟਗਿਣਤੀ ਸਮਾਜ ਅਤੇ ਉਨ੍ਹਾਂ ਦੀਆਂ ਨਿਸ਼ਾਨੀਆਂ ਨੂੰ ਪਾਕਿਸਤਾਨ ਵਿਚ ਕੱਟੜਪੰਥੀ ਸੰਗਠਨਾਂ ਦੇ ਨਿਸ਼ਾਨੇ ’ਤੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਪਾਕਿਸਤਾਨ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।
ਸਿੱਖਿਆ ਮੰਤਰੀ ਨਾਲ ਹੋਈ ਬੈਠਕ ਤੋਂ ਬੇਰੁਜ਼ਗਾਰ ਅਸੰਤੁਸ਼ਟ,ਕਿਹਾ ਮੰਤਰੀ ਨੇ ਫਿਰ ਲਾਇਆ ਲਾਰਾ
NEXT STORY