ਚੰਡੀਗੜ (ਰਮਨਜੀਤ) : ਆਮ ਆਦਮੀ ਪਾਰਟੀ ਪੰਜਾਬ ਨੇ 2022 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਪੈਦਾ ਹੋ ਰਹੇ ਅਸਥਿਰਤਾ ਅਤੇ ਦਹਿਸ਼ਤ ਭਰੇ ਮਾਹੌਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਵਾਲ ਕੀਤਾ ਹੈ ਕਿ ਕਿਉਂ ਪੰਜਾਬ ਹਰ ਵਾਰ ਚੋਣਾਂ ਤੋਂ ਪਹਿਲਾਂ ਦੋਸ਼ ਵਿਰੋਧੀ ਤਾਕਤਾਂ ਦਾ ਨਿਸ਼ਾਨਾ ਬਣਦਾ ਹੈ। ਚੋਣਾਂ ਦੇ ਬਾਅਦ ਅਜਿਹੇ ਦੇਸ਼ ਵਿਰੋਧੀ ਤੱਤ ਕਿੱਥੇ ਗਾਇਬ ਹੋ ਜਾਂਦੇ ਹਨ, ਜਿਨ੍ਹਾਂ ਨੂੰ ਦੇਸ਼ ਅਤੇ ਰਾਜ ਦੀਆਂ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਵੀ ਲੱਭ ਨਹੀਂ ਪਾਉਂਦੀਆਂ? ‘ਆਪ’ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਚ ਬਦਤਰ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰ ਦੇ ਮਨਸੂਬਿਆਂ ’ਤੇ ਉਂਗਲ ਉਠਾਈ। ਉਨ੍ਹਾਂ ਕਿਹਾ ਕਿ ਡਰੋਨ ਜ਼ਰੀਏ ਸਰਹੱਦ ਪਾਰ ਤੋਂ ਅੱਤਵਾਦੀ ਗਤੀਵਿਧੀਆਂ ਦੀਆਂ ਖਬਰਾਂ ਆਉਂਦੀਆਂ ਰਹੀਆਂ ਹਨ। ਹਥਗੋਲੇ ਬਰਾਮਦ ਕੀਤੇ ਜਾ ਰਹੇ ਹਨ ਅਤੇ ਦੇਸ਼ ਵਿਰੋਧੀ ਤੱਤਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਦੀਆਂ ਅੱਤਵਾਦੀ ਸੁਰਖੀਆਂ ਦੀ ਵਧਦੀ ਗਿਣਤੀ ਹੋਰ ਵੀ ਚਿੰਤਾਜਨਕ ਹੈ, ਕਿਉਂਕਿ ਵਿਧਾਨਸਭਾ ਚੋਣਾਂ ਵਿੱਚ ਸਿਰਫ 6 ਮਹੀਨੇ ਬਚੇ ਹਨ।
ਇਹ ਵੀ ਪੜ੍ਹੋ : 10 ਸਾਲ ਬਾਅਦ ਜਗਬੀਰ ਸਿੰਘ ਬਰਾੜ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ
ਅਰੋੜਾ ਨੇ ਕਿਹਾ ਕਿ ਬਤੌਰ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਤਾ ਨੂੰ ਦੱਸਣਾ ਹੋਵੇਗਾ ਕਿ ਕੀ ਚੋਣਾਂ ਤੋਂ ਪਹਿਲਾਂ ਦੇਸ਼ ਵਿਰੋਧੀ ਤਾਕਤਾਂ ਦੇ ਸਰਗਰਮ ਹੋਣ ਪਿੱਛੇ ਸੂਬਾ ਅਤੇ ਕੇਂਦਰ ਦੇ ਸੁਰੱਖਿਆ ਅਤੇ ਖੁਫੀਆ ਤੰਤਰ ਦੀ ਅਸਫਲਤਾ ਅਤੇ ਕਮਜ਼ੋਰੀ ਕਾਰਨ ਹੈ ਜਾਂ ਫਿਰ ਇਹ ਲੋਕਾਂ ਦੇ ਮਨ ਵਿਚ ਡਰ ਪੈਦਾ ਕਰਨ ਦੀ ਇਹ ਕੋਈ ਰਾਜਨੀਤਕ ਸਾਜਿਸ਼ ਹੈ?
ਇਹ ਵੀ ਪੜ੍ਹੋ : ਅਫਗਾਨਿਸਤਾਨ ’ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਬਾਰਡਰ ’ਤੇ ਚੌਕਸ ਰਹਿਣ ਦੀ ਲੋੜ : ਅਮਰਿੰਦਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਸਰਹੱਦੀ ਪਿੰਡ ਕਮਾਲਪੁਰਾ ਤੋਂ 15 ਕਰੋੜ ਦੀ ਹੈਰੋਇਨ ਜ਼ਬਤ
NEXT STORY