ਤਰਨਤਾਰਨ (ਰਮਨ) : ਘਰ ਬੁਲਾ ਕੇ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਅਸ਼ਲੀਲ ਵੀਡੀਓ ਬਣਾਉਣ ਤੋਂ ਬਾਅਦ 8 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 3 ਮੈਂਬਰੀ ਗਿਰੋਹ ਦੇ 3 ਮੈਂਬਰਾਂ ਨੂੰ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਗ੍ਰਿਫਤਾਰ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਦੌਰਾਨ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਤਿੰਨ ਮੋਬਾਇਲ ਫੋਨ ਅਤੇ ਇਕ ਦਾਤਰ ਵੀ ਬਰਾਮਦ ਕੀਤਾ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਪਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਦੀਨੇਵਾਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ 25 ਨਵੰਬਰ ਦੀ ਦੁਪਹਿਰ ਸਾਢੇ 12 ਵਜੇ ਉਸ ਨੂੰ ਗੁਰਪ੍ਰੀਤ ਕੌਰ ਉਰਫ ਗੋਪੀ ਪਤਨੀ ਪਲਵਿੰਦਰ ਸਿੰਘ ਨਿਵਾਸੀ ਨੇੜੇ ਕੋਟਕ ਮਹਿੰਦਰਾ ਬੈਂਕ ਪਿੰਡ ਪੰਡੋਰੀ ਗੋਲਾ ਨੇ ਫੋਨ ਕਰਕੇ ਦੱਸਿਆ ਕਿ ਉਸ ਦੀ ਪਤੀ ਨਾਲ ਅਣਬਣ ਹੋ ਗਈ ਹੈ ਅਤੇ ਉਹ ਉਨ੍ਹਾਂ ਦੇ ਘਰ ਆ ਕੇ ਰਾਜ਼ੀਨਾਮਾ ਕਰਵਾ ਦੇਣ। ਜਿਸ ਤੋਂ ਬਾਅਦ ਪਲਵਿੰਦਰ ਸਿੰਘ ਉਸੇ ਵੇਲੇ ਗੁਰਪ੍ਰੀਤ ਕੌਰ ਦੇ ਘਰ ਜਾ ਪੁੱਜਾ, ਜਿੱਥੇ ਪਹਿਲਾਂ ਤੋਂ ਹੀ ਬਲਵਿੰਦਰ ਸਿੰਘ ਉਰਫ ਇਗੂ ਚੌਕੀਦਾਰ ਵਾਸੀ ਪਿੰਡ ਲਾਲੂਘੁੰਮਣ ਅਤੇ ਜਸਪਾਲ ਸਿੰਘ ਉਰਫ ਜੱਸ ਢਿੱਲੋਂ ਪੁੱਤਰ ਕਰਮ ਸਿੰਘ ਵਾਸੀ ਪੱਧਰੀ ਕਲਾਂ ਜੋ ਡੇਲੀ ਬੇਸ ਉੱਪਰ ਪੈਸੇ ਦੇਣ ਦਾ ਕੰਮ ਵੀ ਕਰਦਾ ਹੈ ਮੌਜੂਦ ਸਨ।
ਇਹ ਵੀ ਪੜ੍ਹੋ : ਬਾਰਾਤ ਦੀ ਉਡੀਕ ’ਚ ਸਜੀ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਵਿਆਹ ਤੋਂ ਐਨ ਪਹਿਲਾਂ ਫਰਾਰ ਹੋ ਗਿਆ ਲਾੜਾ
ਇਸ ਦੌਰਾਨ ਬਲਵਿੰਦਰ ਸਿੰਘ ਨੇ ਘਰ ਪੁੱਜੇ ਪਲਵਿੰਦਰ ਸਿੰਘ ਨੂੰ ਤੇਜ਼ਧਾਰ ਦਾਤਰ ਵੀ ਨੋਕ ਉੱਪਰ ਕੱਪੜੇ ਉਤਾਰਨ ਲਈ ਧਮਕਾਉਣਾ ਸ਼ੁਰੂ ਕਰ ਦਿੱਤਾ। ਜਦੋਂ ਪਲਵਿੰਦਰ ਸਿੰਘ ਨੇ ਅਜਿਹਾ ਨਾ ਕਰਨ ਦਾ ਵਿਰੋਧ ਕੀਤਾ ਤਾਂ ਤਿੰਨਾਂ ਨੇ ਉਸਦੇ ਜ਼ਬਰਦਸਤੀ ਕੱਪੜੇ ਉਤਾਰ ਦਿੱਤੇ। ਇਸ ਤੋਂ ਬਾਅਦ ਉਸ ਦੀ ਅਸ਼ਲੀਲ ਵੀਡੀਓ ਤਿਆਰ ਕਰਦੇ ਹੋਏ 8 ਲੱਖ ਰੁਪਏ ਦੀ ਫਿਰੌਤੀ ਮੰਗਣੀ ਸ਼ੁਰੂ ਕਰ ਦਿੱਤੀ। ਮੌਕੇ ’ਤੇ ਉਸਦੀ ਜੇਬ ਵਿਚ ਮੌਜੂਦ 6500 ਰੁਪਏ ਦੀ ਰਾਸ਼ੀ ਖੋਹ ਲਈ ਗਈ। ਮੁਲਜ਼ਮਾਂ ਵਲੋਂ ਤਿਆਰ ਕੀਤੀ ਗਈ ਜ਼ਬਰਦਸਤੀ ਅਸ਼ਲੀਲ ਵੀਡੀਓ ਤੋਂ ਡਰਦੇ ਹੋਏ ਉਹ 6 ਲੱਖ ਰੁਪਏ ਦੇਣ ਲਈ ਵੀ ਤਿਆਰ ਹੋ ਗਿਆ ਸੀ। ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੀੜਤ ਨੇ ਆਪਣੇ ਘਰ ਆ ਕੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS/PCS ਅਫਸਰਾਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀ. ਸੀ. ਵੀ ਬਦਲੇ ਗਏ
ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਜਸਪਾਲ ਸਿੰਘ ਵਲੋਂ ਅਗਲੇਰੀ ਕਾਰਵਾਈ ਕਰਦੇ ਹੋਏ ਮੁਲਜ਼ਮ ਗੁਰਪ੍ਰੀਤ ਕੌਰ, ਜਸਪਾਲ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਇਗੂ ਚੌਕੀਦਾਰ ਨੂੰ ਗ੍ਰਿਫ਼ਤਾਰ ਕਰਦੇ ਹੋਈ ਤਿੰਨ ਮੋਬਾਇਲ ਅਤੇ ਇਕ ਦਾਤਰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੌਰਾਨ ਹਾਸਲ ਰਿਮਾਂਡ ਤਹਿਤ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਵਿਚ ਕਈ ਹੋਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਦੀ ਆਸ ਹੈ।
ਇਹ ਵੀ ਪੜ੍ਹੋ : ਸੰਨੀ ਦਿਓਲ ਨੂੰ ਸਾਂਸਦ ਦੇ ਅਹੁਦੇ ਤੋਂ ਲਾਂਭੇ ਕਰਨ ਲਈ ਲੋਕ ਸਭਾ ਸਪੀਕਰ, ਚੋਣ ਕਮਿਸ਼ਨਰ ਅਤੇ ਰਾਸ਼ਟਰਪਤੀ ਨੂੰ ਪੱਤਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਵਿਆਹ ਸਮਾਗਮ 'ਤੇ ਜਾ ਰਹੇ ਭੰਗੜਾ ਗਰੁੱਪ ਨਾਲ ਵਾਪਰਿਆ ਹਾਦਸਾ, ਡਾਂਸਰ ਦੀ ਮੌਤ
NEXT STORY