ਜਲੰਧਰ (ਸੋਨੂੰ) : ਜਲੰਧਰ ਕਮਿਸ਼ਨਰੇਟ ਪੁਲਸ ਦੇ ਅਧੀਨ ਆਉਂਦੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਸ ਨੇ ਇਕ ਅਜਿਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜੋ ਆਪਣੀ ਹੀ ਪਤਨੀ ਨੂੰ ਫੇਸਬੁੱਕ ’ਤੇ ਵੱਖ-ਵੱਖ ਫਰਜ਼ੀ ਆਈ. ਡੀ. ਬਣਾ ਕੇ ਅਸ਼ਲੀਲ ਮੈਸੇਜ ਭੇਜਦਾ ਸੀ। ਇਸ ਤੋਂ ਤੰਗ ਆ ਕੇ ਪਤਨੀ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਜਿਸ ਤੋਂ ਬਾਅਦ ਸਾਈਬਰ ਸੈੱਲ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਖ਼ੁਲਾਸਾ ਹੋਇਆ ਕਿ ਉਕਤ ਜਨਾਨੀ ਨੂੰ ਅਸ਼ਲੀਲ ਮੈਸੇਜ ਭੇਜਣ ਵਾਲਾ ਕੋਈ ਹੋਰ ਨਹੀਂ ਸਗੋਂ ਉਸ ਦਾ ਪਤੀ ਹੀ ਹੈ। ਜੋ ਉਸ ਨੂੰ ਫਰਜ਼ੀ ਆਈ. ਡੀ. ਤੋਂ ਮੈਸੇਜ ਭੇਜ ਰਿਹਾ ਸੀ। ਮੁਲਜ਼ਮ ਦੀ ਪਛਾਣ ਜੈਰਾਜ ਉਰਫ ਬੱਬੂ ਵਾਸੀ ਮਨਜੀਤ ਨਗਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ : ਬਠਿੰਡਾ ਜੇਲ ’ਚ ਬੰਦ ਖ਼ਤਰਨਾਕ ਗੈਂਗਸਟਰ ਦਾ ਵੱਡਾ ਕਾਰਾ, ਪੁਲਸ ਨੇ ਇੰਝ ਕੀਤਾ ਖ਼ੁਲਾਸਾ
ਪੁਲਸ ਜਾਂਚ ਵਿਚ ਸਾਹਮਣੇ ਆਇਆ ਕਿ ਜੈਰਾਜ ਅਤੇ ਉਸ ਦੀ ਪਤਨੀ ਦੇ ਆਪਸੀ ਸੰਬੰਧ ਠੀਕ ਨਹੀਂ ਸਨ ਅਤੇ ਪਤਨੀ ਨੇ ਉਸ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲਸ ਨੇ ਜਦੋਂ ਪਤੀ ਤੋਂ ਪੁੱਛਗਿੱਛ ਕੀਤੀ ਉਸ ਨੇ ਪੁਲਸ ਨੂੰ ਕੁੱਝ ਨਹੀਂ ਦੱਸਿਆ, ਫਿਰ ਜਦੋਂ ਪੁਲਸ ਨੇ ਫੇਸਬੁੱਕ ਆਦਿ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਜਨਾਨੀ ਦਾ ਪਤੀ ਹੀ ਉਸ ਨੂੰ ਅਸ਼ਲੀਲ ਮੈਸੇਜ ਭੇਜ ਕੇ ਤੰਗ ਪ੍ਰੇਸ਼ਾਨ ਕਰ ਰਿਹਾ ਸੀ।
ਇਹ ਵੀ ਪੜ੍ਹੋ : ਟਰੈਕਟਰ ਹੇਠ ਆਉਣ ਕਾਰਣ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਮੌਤ
ਪੁਲਸ ਮੁਤਾਬਕ ਮੁਲਜ਼ਮ ਨੇ ਵੱਖ-ਵੱਖ ਫੋਨਾਂ ਅਤੇ ਨੰਬਰਾਂ ਤੋਂ ਫੇਸਬੁੱਕ ਦੀਆਂਵੱਖ-ਵੱਖ ਆਈਡੀਜ਼ ਬਣਾਈਆਂ ਹੋਈਆਂ ਸਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਈ. ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਐੱਸ. ਆਈ. ਟੀ. ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕਰਨ ਵਾਲਿਆਂ ਨੂੰ ਕੁੰਵਰ ਵਿਜੇ ਪ੍ਰਤਾਪ ਦਾ ਤਿੱਖਾ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸੁੱਚਾ ਸਿੰਘ ਲੰਗਾਹ
NEXT STORY