ਝਬਾਲ(ਨਰਿੰਦਰ)— ਤਰਨਤਾਰਨ ਦੇ ਪਿੰਡ ਝਬਾਲ ਨੇੜੇ ਬਘੇਲ ਸਿੰਘ ਵਾਲਾ ਦੀ ਪੰਚਾਇਤ ਦੇ ਖੇਤਾਂ ਵਿਚ ਰਹਿੰਦੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਪਤਨੀ ਲੜਾਈ ਕਰ ਕੇ ਪੇਕੇ ਚਲੀ ਗਈ ਸੀ, ਜਿਸ ਤੋਂ ਬਾਅਦ ਪਤੀ ਨੇ ਖੁਦਕੁਸ਼ੀ ਕਰ ਲਈ।
ਪ੍ਰਾਪਤ ਜਾਣਕਾਰੀ ਮੁਤਾਬਕ ਤੀਰਥ ਸਿੰਘ ਨਸ਼ਿਆਂ ਦਾ ਆਦੀ ਸੀ, ਜਿਸ ਕਾਰਨ ਉਸ ਦਾ ਆਪਣੀ ਪਤਨੀ ਮਨਦੀਪ ਕੌਰ ਨਾਲ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਇਸ ਵਾਰ ਮ੍ਰਿਤਕ ਦੀ ਪਤਨੀ ਝਗੜਾ ਕਰ ਕੇ ਆਪਣੇ ਪੇਕੇ ਘਰ ਚਲੀ ਗਈ ਅਤੇ ਪਿੱਛੋਂ ਤੀਰਥ ਸਿੰਘ ਨੇ ਕਮਰੇ ਵਿਚ ਜਾ ਕੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਵਜੋਤ ਸਿੱਧੂ ਦਾ ਅਧਿਕਾਰੀਆਂ ਨੂੰ ਵੱਡਾ ਝਟਕਾ!
NEXT STORY