ਸਮਰਾਲਾ (ਗਰਗ, ਬੰਗੜ)-ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਗੋਸਲਾਂ ਦੇ 22 ਸਾਲਾ ਨੌਜਵਾਨ ਨੇ ਕਥਿਤ ਤੌਰ ’ਤੇ ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਆਪਣੇ ਘਰ ’ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦਾ ਅਜੇ ਕੁਝ ਮਹੀਨੇ ਪਹਿਲਾ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਪਤਨੀ ਦੋ ਮਹੀਨੇ ਪਹਿਲਾਂ ਸਟੱਡੀ ਵੀਜ਼ਾ ਲੈ ਕੇ ਕੈਨੇਡਾ ਗਈ ਸੀ। ਮ੍ਰਿਤਕ ਲੜਕੇ ਗਗਨਦੀਪ ਸਿੰਘ (22) ਦੇ ਪਿਤਾ ਨੇ ਮਾਸਟਰ ਸੋਹਣ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਕਿ ਪਿਛਲੇ ਸਾਲ ਗਗਨਦੀਪ ਦੇ ਨਾਨੇ ਦੀ ਮੌਤ ਹੋ ਗਈ ਸੀ ਅਤੇ ਕੁਝ ਘੰਟਿਆਂ ਬਾਅਦ ਹੀ ਗਗਨਦੀਪ ਦੀ ਮਾਂ ਨੇ ਵੀ ਦਮ ਤੋੜ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਹੜਤਾਲ ਦੇ ਸੱਦੇ ’ਤੇ ਕੈਬਨਿਟ ਮੰਤਰੀ ਜਿੰਪਾ ਨੇ ਦਿੱਤੀ ਚਿਤਾਵਨੀ
ਮ੍ਰਿਤਕ ਦੇ ਪਿਤਾ ਨੇ ਇਹ ਵੀ ਦੱਸਿਆ ਕਿ ਆਪਣੇ ਨਾਨੇ ਅਤੇ ਆਪਣੀ ਮਾਂ ਦੀ ਮੌਤ ਹੋ ਜਾਣ ਕਾਰਨ ਉਸ ਦਾ ਬੇਟਾ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਕੁਝ ਮਹੀਨੇ ਪਹਿਲਾਂ ਹੀ ਉਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ ਸੀ। ਦੋ ਮਹੀਨੇ ਪਹਿਲਾਂ ਹੀ ਉਸ ਦੀ ਨੂੰਹ ਕੈਨੇਡਾ ਪੜ੍ਹਾਈ ਲਈ ਚਲੀ ਗਈ। ਘਰ ’ਚ ਇਕੱਲਾ ਰਹਿ ਜਾਣ ਕਾਰਨ ਪ੍ਰੇਸ਼ਾਨੀ ਦੇ ਚਲਦਿਆਂ ਉਸ ਦੇ ਪੁੱਤਰ ਨੇ ਕਮਰੇ ’ਚ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਗਗਨਦੀਪ ਸਿੰਘ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
ਚੋਣ ਵਾਅਦਾ ਪੂਰਾ ਕਰਦਿਆਂ ਮਾਨ ਸਰਕਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ’ਤੇ ਕਾਰਵਾਈ : ਰਾਘਵ ਚੱਢਾ
NEXT STORY