ਮੋਹਾਲੀ (ਜੱਸੀ) : ਜ਼ਿਲ੍ਹੇ ਦੇ ਪੁਲਸ ਥਾਣੇ ਅਧੀਨ ਪੈਂਦੇ ਇਲਾਕੇ ’ਚ ਕਲਯੁਗੀ ਪਿਤਾ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਤੇ ਕੁੱਟਮਾਰ ਕੀਤੀ। ਪੀੜਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ 11ਵੀਂ ’ਚ ਪੜ੍ਹਦੀ ਹੈ। ਉਸ ਦੀ ਮਾਂ ਉਸ ਦੇ ਪਿਤਾ ਤੋਂ ਪ੍ਰੇਸ਼ਾਨ ਹੋ ਕੇ ਕਈ ਸਾਲ ਪਹਿਲਾਂ ਕਿਤੇ ਚਲੀ ਗਈ ਸੀ। ਉਹ ਪਿਤਾ, ਭਰਾ ਤੇ ਦਾਦਾ-ਦਾਦੀ ਨਾਲ ਰਹਿੰਦੀ ਹੈ। ਉਹ ਜਦੋਂ 6ਵੀਂ ’ਚ ਪੜ੍ਹਦੀ ਸੀ ਤਾਂ ਉਸ ਦੇ ਪਿਤਾ ਉਸ ਨੂੰ ਕਮਰੇ ’ਚ ਲੈ ਗਏ ਤੇ ਪਹਿਲੀ ਵਾਰ ਫੋਨ ’ਚ ਗੰਦੀ ਫਿਲਮ ਦਿਖਾਈ ਤੇ ਉਸ ਤਰ੍ਹਾਂ ਸਰੀਰਕ ਸਬੰਧ ਬਣਾਉਣ ਲਈ ਕਿਹਾ। ਉਹ ਡਰ ਗਈ ਤੇ ਜਿਵੇਂ ਹੀ ਪਿਤਾ ਦੇ ਕਮਰੇ ’ਚੋਂ ਬਾਹਰ ਜਾਣ ਲੱਗੀ ਤਾਂ ਉਸ ਦੇ ਪਿਤਾ ਨੇ ਉਸ ਦਾ ਮੂੰਹ ਬੰਨ ਕੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ।
ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਵੱਡਾ ਹਾਦਸਾ, ਟਰੱਕ ਨਾਲ ਟੱਕਰ ਪਿਛੋਂ ਉਡੇ ਪਰਖੱਚੇ
ਪਿਤਾ ਨੇ ਉਸ ਨੂੰ ਕਿਹਾ ਕਿ ਇਸ ਬਾਰੇ ਕਿਸੇ ਨੂੰ ਕੁਝ ਵੀ ਦੱਸਿਆ ਤਾਂ ਉਹ ਉਸ ਨੂੰ ਵੱਢ ਦੇਵੇਗਾ। ਕੁਝ ਦਿਨਾਂ ਬਾਅਦ ਉਸ ਦਾ ਪਿਤਾ ਉਸ ਨੂੰ ਮੁੜ ਕਮਰੇ ’ਚ ਲੈ ਗਿਆ ਤੇ ਉਸ ਨਾਲ ਜਬਰ-ਜ਼ਿਨਾਹ ਕੀਤਾ ਤੇ ਹੁਣ ਤੱਕ ਪਿਤਾ ਉਸ ਦੀ ਕੁੱਟਮਾਰ ਕਰਨ ਉਪਰੰਤ ਉਸ ਨਾਲ ਜਬਰ-ਜ਼ਿਨਾਹ ਕਰਦਾ ਆ ਰਿਹਾ ਹੈ। 27 ਅਕਤੂਬਰ ਨੂੰ ਜਦੋਂ ਸਾਰਾ ਪਰਿਵਾਰ ਕਿਸੇ ਪ੍ਰੋਗਰਾਮ ’ਚ ਗਿਆ ਸੀ ਤਾਂ ਪਿਤਾ ਨੇ ਉਸ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕੀਤੀ ਤਾਂ ਤੰਗ ਆ ਕੇ ਚਾਚਾ-ਚਾਚੀ ਕੋਲ ਚਲੀ ਗਈ ਤੇ ਉਨ੍ਹਾਂ ਨੂੰ ਪਿਤਾ ਦੀ ਇਸ ਕਰਤੂਤ ਦੀ ਜਾਣਕਾਰੀ ਦਿੱਤੀ। ਪੁਲਸ ਨੇ ਮਾਮਲੇ ’ਚ ਪੀੜਤਾ ਦੇ ਬਿਆਨਾਂ ’ਤੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮੁਤਾਬਕ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 
ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਿਆ ਵੱਡਾ ਘਪਲਾ, ਜਦੋਂ ਖੁਲਾਸਾ ਹੋਇਆ ਤਾਂ ਉਡ ਗਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਿਲੌਰ ਦੇ ਸਾਬਕਾ SHO ਭੂਸ਼ਣ ਕੁਮਾਰ 'ਤੇ ਹੋਵੇਗੀ ਵੱਡੀ ਕਾਰਵਾਈ! ਹੋਰ ਅਧਿਕਾਰੀ ਵੀ ਰਡਾਰ 'ਤੇ
NEXT STORY