ਬਟਾਲਾ (ਗੁਰਪ੍ਰੀਤ ਸਿੰਘ) : ਬਟਾਲਾ ਦੇ ਨੇੜਲੇ ਪਿੰਡ ਚੱਕ ਵੱਸਣ ’ਚ ਇਕ 55 ਸਾਲਾ ਵਿਅਕਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਿਸ ਸਮੇਂ ਪਤੀ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਸ ਸਮੇਂ ਮ੍ਰਿਤਕ ਜਨਾਨੀ ਆਪਣਾ ਘਰੇਲੂ ਕੰਮ ਕਰ ਰਹੀ ਸੀ। ਮ੍ਰਿਤਕ ਜਨਾਨੀ ਦੀ ਪਛਾਣ ਨਿਰਮਲਜੀਤ ਕੌਰ ਨਿੰਮੋ ਪਤਨੀ ਦਰਸ਼ਨ ਸਿੰਘ ਵਜੋਂ ਹੋਈ ਹੈ। ਕਤਲ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦਰਸ਼ਨ ਸਿੰਘ ਵਾਸੀ ਵੱਸਣ ਕਤਲ ਕਰਨ ਉਪਰੰਤ ਫ਼ਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਗ੍ਰਿਫ਼ਤਾਰ
ਐੱਸ. ਐੱਚ. ਓ. ਬਲਜੀਤ ਕੌਰ ਸਰਾਂ ਨੇ ਪੱਤਰਕਾਰਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਉਨ੍ਹਾਂ ਨੂੰ ਸਵੇਰੇ ਪਿੰਡ ਤੋਂ ਇਤਲਾਹ ਮਿਲੀ ਸੀ ਕਿ ਘਰੇਲੂ ਕਲੇਸ਼ ਦੇ ਚੱਲਦਿਆਂ ਦਰਸ਼ਨ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਚੱਕ ਵੱਸਣ ਵੱਲੋਂ ਆਪਣੀ ਪਤਨੀ ਨਿਰਮਲਜੀਤ ਕੌਰ ਨੂੰ ਤੇਜ਼ਧਾਰ ਹਥਿਆਰ ਨਾਲ ਧੌਣ ’ਤੇ ਵਾਰ ਕਰਕੇ ਕਤਲ ਕਰ ਦਿੱਤਾ ਗਿਆ ਹੈ। ਇਸ ਮੌਕੇ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲਸ ਵਲੋਂ ਕਾਤਲ ਪਤੀ ਦੀ ਗ੍ਰਿਫ਼ਤਾਰੀ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੋਗਾ ’ਚ ਦਿਨ-ਦਿਹਾੜੇ ਤਿੰਨ ਨੌਜਵਾਨਾਂ ਨੇ ਜਿਊਲਰ ਨੂੰ ਮਾਰੀ ਗੋਲ਼ੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਸ਼ੁਰੂ ਹੋਇਆ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦੇ ਨਵੀਨੀਕਰਨ ਦਾ ਕੰਮ, 18 ਮਹੀਨੇ ਤੱਕ ਹੋ ਜਾਵੇਗੀ ਤਿਆਰ
NEXT STORY