ਫਰੀਦਕੋਟ (ਜਗਤਾਰ) : ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਸ ਮੌਕੇ 'ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਭੇਜ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਗਗਨਦੀਪ ਕੌਰ ਦੇ ਰੂਪ ਵਿਚ ਹੋਈ ਹੈ ਅਤੇ ਇਸ ਮਾਮਲੇ ਵਿਚ ਹੁਣ ਉਸਦੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਦਿੱਤੀ ਜਾ ਰਹੀ ਚਿਤਾਵਨੀ
ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ਪਿੰਡ ਬਾਹਮਣ ਵਾਲਾ ਦੀ ਰਹਿਣ ਵਾਲੀ ਗਗਨਦੀਪ ਕੌਰ ਦਾ ਵਿਆਹ ਪਿੰਡ ਖਾਰਾ ਦੇ ਜਸਪ੍ਰੀਤ ਸਿੰਘ ਉਰਫ ਸ਼ਕਤੀਮਾਨ ਨਾਲ ਹੋਇਆ ਸੀ ਜੋ ਕਿ ਕਬੱਡੀ ਦਾ ਖਿਡਾਰੀ ਰਿਹਾ ਹੈ। ਇੰਨੀ ਦਿਨੀਂ ਪਰਿਵਾਰ ਵਿਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਜਸਪ੍ਰੀਤ ਸਿੰਘ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਸੀ ਜਿਸ ਨੂੰ ਉਸ ਦੀ ਘਰਵਾਲੀ ਰੋਕਦੀ ਸੀ। ਅੱਜ ਵੀ ਜਿਸ ਵੇਲੇ ਵਿਵਾਦ ਹੋਇਆ ਉਸ ਵੇਲੇ ਵੀ ਉਹ ਖੇਤਾਂ ਵਿਚ ਸਨ ਅਤੇ ਵਿਵਾਦ ਦੌਰਾਨ ਹੀ ਜਸਪ੍ਰੀਤ ਸਿੰਘ ਨੇ ਗਗਨਦੀਪ ਕੌਰ ਦਾ ਗੱਲ ਕੁੱਟ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਸਾਂਝੀ ਕੀਤੀ ਸਨਸਨੀਖੇਜ਼ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਦੀਆਂ ਸੜਕਾਂ 'ਤੇ ਮਚੀ ਦੁੱਧ ਦੀ ਲੁੱਟ, ਲੋਕ ਭਰ-ਭਰ ਲੈ ਗਏ ਬਾਲਟੀਆਂ
NEXT STORY