ਫਿਰੋਜ਼ਪੁਰ (ਕੁਮਾਰ) : ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਵਿਚ ਅੱਜ ਇਕ 103 ਸਾਲਾ ਵਿਅਕਤੀ ਅਤੇ ਉਸਦੀ 100 ਸਾਲਾ ਪਤਨੀ ਨੇ ਆਪਣੀ ਆਪਣੀ ਵੋਟ ਦਾ ਇਸਤੇਮਾਲ ਕਰਕੇ ਇਕ ਵੱਖਰੀ ਮਿਸਾਲ ਕਾਇਮ ਕੀਤੀ ਹੈ, ਜਿਨ੍ਹਾ ਨੂੰ ਪੋਲਿੰਗ ਬੂਥ ਸਟਾਫ਼ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਦਿਲਬਾਗ ਸਿੰਘ ਵਿਰਕ ਨੇ ਦੱਸਿਆ ਕਿ ਸਟਾਫ਼ ਨੇ ਇਸ ਜੋੜੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਤ ਦੀ ਗਰਮੀ ਵਿਚ ਅਤੇ ਇਸ ਉਮਰ ਵਿਚ ਦੋਵਾਂ ਪਤੀ-ਪਤਨੀ ਨੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਦੇ ਅਧਿਕਾਰ ਨੂੰ ਵਫ਼ਾਦਾਰੀ ਨਾਲ ਨਿਭਾਇਆ ਹੈ।
ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਨਿਸ਼ਾਨ ਸਿੰਘ, ਮੁਖਤਿਆਰ ਸਿੰਘ, ਸਤਨਾਮ ਸਿੰਘ, ਮੁਖਤਿਆਰ ਸਿੰਘ ਵਿਰਕ ਅਤੇ ਰਾਜਵੀਰ ਸਿੰਘ ਆਦਿ ਹਾਜ਼ਰ ਸਨ।
ਲੋਕ ਸਭਾ ਚੋਣਾਂ 'ਤੇ ਪਈ ਅੱਤ ਦੀ ਗਰਮੀ ਦੀ ਮਾਰ, ਪੋਲਿੰਗ ਬੂਥਾਂ 'ਤੇ ਨਜ਼ਰ ਨਹੀਂ ਆਈ ਲੋਕਾਂ ਦੀ ਭੀੜ
NEXT STORY