ਹੁਸ਼ਿਆਰਪੁਰ : ਥਾਣਾ ਮਹਿਤਿਆਣਾ ਦੀ ਪੁਲਸ ਨੇ ਇਕ ਲੜਕੀ ਨੂੰ ਅਗਵਾ ਕਰਕੇ ਸਮੂਹਕ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਉਸ ਦੇ ਪਤੀ, ਜੇਠ, ਦਿਓਰ, ਸਹੁਰੇ ਅਤੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਮਹਿਤਿਆਣਾ ਦੀ ਐੱਸ. ਆਈ. ਆਸ਼ਾ ਰਾਣੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਜ਼ਿਲਾ ਹੁਸ਼ਿਆਰਪੁਰ ਦੇ ਇਕ ਪਿੰਡ ਦੀ 20 ਸਾਲਾ ਲੜਕੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਵਿਆਹ ਇਥੋਂ ਦੇ ਇਕ ਪਿੰਡ ਦੇ ਲੜਕੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਉਸ ਨੂੰ ਘੱਟ ਦਾਜ ਲਿਆਉਣ ਕਾਰਨ ਤੰਗ ਪ੍ਰੇਸ਼ਾਨ ਕਰਨ ਲੱਗਾ। ਇਕ ਦਿਨ ਪਤੀ ਅਤੇ ਸਹੁਰਾ ਪਰਿਵਾਰ ਨੇ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ। ਇਸ 'ਤੇ ਉਹ ਪੇਕੇ ਘਰ ਆ ਕੇ ਰਹਿਣ ਲੱਗ ਪਈ। ਮਹਿਲਾ ਨੇ ਦੱਸਿਆ ਕਿ 1 ਦਸੰਬਰ ਨੂੰ ਲਗਭਗ 12.30 ਵਜੇ ਉਹ ਆਪਣੇ ਭਰਾ ਨਾਲ ਮੋਟਰਸਾਈਕਲ 'ਤੇ ਪਿੰਡ ਤਾਜੋਵਾਲ 'ਚ ਦਵਾਈ ਲੈਣ ਗਈ ਸੀ। ਪਿੰਡ ਵਿਚ ਪਾਣੀ ਵਾਲੀ ਟੈਂਕੀ ਕੋਲ ਇਕ ਚਿੱਟੇ ਰੰਗ ਦੀ ਗੱਡੀ ਉਨ੍ਹਾਂ ਕੋਲ ਆ ਕੇ ਰੁਕੀ। ਗੱਡੀ ਵਿਚ ਉਸ ਦਾ ਜੇਠ, ਦਿਓਰ, ਸਹੁਰਾ ਅਤੇ ਇਕ ਅਣਪਛਾਤਾ ਵਿਅਕਤੀ ਬੈਠਾ ਸੀ। ਇਨ੍ਹਾਂ ਨੇ ਉਸ ਦੇ ਭਰਾ ਨੂੰ ਧੱਕਾ ਦੇ ਕੇ ਸੁੱਟ ਦਿੱਤਾ ਅਤੇ ਉਸ ਨੂੰ ਗੱਡੀ ਵਿਚ ਬਿਠਾ ਕੇ ਆਪਣੇ ਨਾਲ ਲੈ ਗਏ।
ਪੀੜਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੂੰ ਉਹ ਇਕ ਘਰ ਵਿਚ ਲੈ ਗਏ। ਉਥੇ ਉਸ ਦੇ ਪਤੀ ਦੇ ਸਾਹਮਣੇ ਹੀ ਉਸ ਦੇ ਦਿਓਰ ਨੇ ਉਸ ਨਾਲ ਬਲਾਤਕਾਰ ਕੀਤਾ, ਇਸ ਤੋਂ ਬਾਅਦ ਜੇਠ ਪਤੀ ਅਤੇ ਇਕ ਅਣਪਛਾਤੇ ਵਿਅਕਤੀ ਨੇ ਵੀ ਉਸ ਨਾਲ ਪਰਿਵਾਰ ਦੇ ਸਾਹਮਣੇ ਹੀ ਬਲਾਤਕਾਰ ਕੀਤਾ। ਮਹਿਲਾ ਨੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਲੋਕ ਉਸ ਨੂੰ ਗੱਡੀ ਵਿਚ ਬਿਠਾ ਕੇ ਵੱਖ-ਵੱਖ ਥਾਵਾਂ 'ਤੇ ਲੈ ਕੇ ਗਏ ਅਤੇ ਲਗਭਗ 27 ਦਿਨ ਤਕ ਉਸ ਨਾਲ ਸਰੀਰਕ ਸ਼ੋਸ਼ਣ ਕਰਦੇ ਰਹੇ।
ਦਵਿੰਦਰ ਸਿੰਘ ਘੁਬਾਇਆ ਨੇ ਪਾਈ ਵੋਟ
NEXT STORY