ਭਵਾਨੀਗੜ੍ਹ (ਵਿਕਾਸ ਮਿੱਤਲ) : ਭਵਾਨੀਗੜ੍ਹ ’ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਨੇ ਆਪਣੀ ਭੂਆ ਦੇ ਪੁੱਤ ਦੀ ਪਤਨੀ ਨੂੰ ਡਰਾ ਧਮਕਾ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਤੇ ਉਸ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਮਹਿਲਾ ਦੇ ਪਤੀ ਨੂੰ ਭੇਜ ਦਿੱਤੀ। ਮਾਮਲੇ ਸਬੰਧੀ ਪੁਲਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਦੋਸ਼ੀ ਖ਼ਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ। ਪੀੜਤ ਔਰਤ ਨੇ ਸਥਾਨਕ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਵਿਆਹ 2006 ਵਿਚ ਭਵਾਨੀਗੜ੍ਹ ਨੇੜਲੇ ਇਕ ਪਿੰਡ ਵਿਚ ਹੋਇਆ ਸੀ। ਉਸਦੇ ਪਤੀ ਦੇ ਮਾਮੇ ਦਾ ਲੜਕਾ ਰਣਜੀਤ ਸਿੰਘ ਪ੍ਰਾਈਵੇਟ ਇੰਜੀਨੀਅਰ ਹੈ ਅਤੇ ਸੰਗਰੂਰ ਵਿਖੇ ਇਕ ਨਿੱਜੀ ਕੰਪਨੀ ਵਿਚ ਕੰਮ ਕਰਦਾ ਹੈ। ਮਹਿਲਾ ਅਨੁਸਾਰ ਰਣਜੀਤ ਸਿੰਘ ਪਿਛਲੇ 4 ਮਹੀਨਿਆਂ ਤੋਂ ਉਨ੍ਹਾਂ ਦੇ ਘਰ ਰਹਿਣ ਲੱਗਾ ਸੀ ਅਤੇ ਇਸੇ ਦੌਰਾਨ ਜਦੋਂ ਉਸ ਦਾ ਪਤੀ ਕੰਮ ’ਤੇ ਗਿਆ ਹੋਇਆ ਸੀ ਅਤੇ ਬੱਚੇ ਵੀ ਸਕੂਲ ਗਏ ਹੋਏ ਸਨ ਤਾਂ ਰਣਜੀਤ ਸਿੰਘ ਤੇ ਉਹ ਘਰ ’ਚ ਇਕੱਲੇ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਚਿੰਤਾ ਭਰੀ ਖ਼ਬਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਇਸ ਦੌਰਾਨ ਰਣਜੀਤ ਨੇ ਉਸ ਨੂੰ ਡਰਾ ਧਮਕਾ ਕੇ ਉਸਦੀ ਮਰਜ਼ੀ ਦੇ ਖਿਲਾਫ਼ ਉਸ ਨਾਲ ਸਰੀਰਕ ਸਬੰਧ ਬਣਾਏ ਤੇ ਉਸ ਨਾਲ ਬਲਾਤਕਾਰ ਕੀਤਾ। ਵਿਰੋਧ ਕਰਨ ’ਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਬਾਅਦ ਵਿਚ ਵੀ ਇਸੇ ਤਰ੍ਹਾਂ ਡਰਾ ਧਮਕਾ ਕੇ ਉਕਤ ਰਣਜੀਤ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਪੀੜਤ ਮਹਿਲਾ ਨੇ ਦੱਸਿਆ ਕਿ ਇਕ ਦਿਨ ਰਣਜੀਤ ਸਿੰਘ ਉਸਨੂੰ ਇਕ ਹੋਟਲ ਵਿਚ ਲੈ ਗਿਆ ਜਿੱਥੇ ਉਸਦੀ ਇਤਰਾਜ਼ਯੋਗ ਵੀਡੀਓ ਬਣਾ ਲਈ ਅਤੇ ਰਣਜੀਤ ਸਿੰਘ ਧਮਕੀਆਂ ਦਿੰਦੇ ਹੋਏ ਉਸ ਨਾਲ ਲਗਾਤਾਰ ਸਰੀਰਕ ਸਬੰਧ ਬਣਾਉਂਦਾ ਰਿਹਾ ਪਰ ਇੱਜ਼ਤ ਖਰਾਬ ਹੋਣ ਦੇ ਡਰੋਂ ਉਹ ਕਿਸੇ ਨੂੰ ਕੁਝ ਨਹੀਂ ਦੱਸ ਸਕੀ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਸਰਕਾਰੀ ਅਧਿਆਪਕਾ ਦੀ ਦਰਦਨਾਕ ਮੌਤ
ਪੀੜਤਾ ਅਨੁਸਾਰ ਕੁੱਝ ਦਿਨ ਪਹਿਲਾਂ ਉਕਤ ਰਣਜੀਤ ਸਿੰਘ ਨੇ ਉਸਦੀ ਇਤਰਾਜ਼ਯੋਗ ਵੀਡੀਓ ਉਸਦੇ ਘਰ ਵਾਲੇ ਦੇ ਫ਼ੋਨ ’ਤੇ ਭੇਜ ਦਿੱਤੀ ਅਤੇ ਵੀਡੀਓ ਦੇਖਣ ਤੋਂ ਬਾਅਦ ਉਸਦੇ ਘਰ ਵਾਲੇ ਅਤੇ ਸਹੁਰੇ ਪਰਿਵਾਰ ਨੇ ਉਸਨੂੰ ਆਪਣੇ ਘਰ ਰੱਖਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਪੁਲਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਉਕਤ ਰਣਜੀਤ ਸਿੰਘ ਵਾਸੀ ਬਠਿੰਡਾ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਭਵਾਨੀਗੜ੍ਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਥਾਣੇਦਾਰ ਹਰਜੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਕੁੜੀ ਦੇ ਚੱਕਰ ’ਚ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਦੀ ਵੀਡੀਓ ਨੇ ਉਡਾਏ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ : ਹੁਣ ਸਰਕਾਰੀ ਪ੍ਰਾਪਰਟੀ 'ਤੇ ਸਿਆਸੀ ਹੋਰਡਿੰਗ ਲਾਉਣ ਵਾਲਿਆਂ 'ਤੇ ਦਰਜ ਹੋ ਸਕਦੈ ਕੇਸ
NEXT STORY