ਲੁਧਿਆਣਾ (ਸਿਆਲ): ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਵਿਚ ਬੰਦ ਪਤੀ ਨਾਲ ਮੁਲਾਕਾਤ ਕਰਨ ਲਈ ਆਈ ਪਤਨੀ ਦੀ ਤਲਾਸ਼ੀ ਲੈਣ 'ਤੇ ਨਸ਼ੀਲੀ ਚੀਜ਼ ਬਰਾਮਦ ਹੋਣ 'ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੇਲ੍ਹ ਦੇ ਸਹਾਇਕ ਸੁਪਰੀਡੰਟ ਸੁਖਦੇਵ ਸਿੰਘ ਨੇ ਪੁਲਸ ਨੂੰ ਭੇਜੀ ਸ਼ਿਕਾਇਤ ਵਿਚ ਦੱਸਿਆ ਕਿ ਹਵਾਲਾਤੀ ਸਰਵਨਜੀਤ ਸਿੰਘ ਇਕ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ।
ਇਹ ਖ਼ਬਰ ਵੀ ਪੜ੍ਹੋ - Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
ਕੱਲ੍ਹ ਦੁਪਹਿਰ 4.15 ਵਜੇ ਦੇ ਕਰੀਬ ਉਸ ਦੀ ਪਤਨੀ ਉਸ ਨਾਲ ਮੁਲਾਕਾਤ ਕਰਨ ਲਈ ਆਈ। ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗਰਾਮ ਭੂਰੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਣ 'ਤੇ ਸਥਾਨਕ ਪੁਲਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਗੁਰਪ੍ਰੀਤ ਕੌਰ 'ਤੇ NDPS ਐਕਟ ਦਾ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
400 ਲੀਟਰ ਲਾਹਣ ਸਣੇ ਔਰਤ ਗ੍ਰਿਫ਼ਤਾਰ
NEXT STORY