ਲੁਧਿਆਣਾ (ਗੌਤਮ) : ਪਿੰਡ ਥਰੀਕੇ ’ਚ ਦਾਜ ਦੀ ਮੰਗ ਨੂੰ ਲੈ ਕੇ ਚੱਲ ਰਹੇ ਝਗੜੇ ਕਾਰਨ ਇਕ ਨੌਜਵਾਨ ਨੇ ਆਪਣੀ ਪਤਨੀ ਦੀ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਪੁੱਤਰ ਨੂੰ ਖੋਹ ਕੇ ਆਪਣੇ ਕੋਲ ਰੱਖ ਲਿਆ। ਹਮਲੇ ਕਾਰਨ ਜ਼ਖਮੀ ਔਰਤ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਉਸ ਦੀ ਪਛਾਣ ਢਿੱਲੋਂ ਮੁਹੱਲਾ ਸਮਰਾਲਾ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਵਜੋਂ ਹੋਈ ਹੈ।
ਗੁਰਪ੍ਰੀਤ ਕੌਰ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਸ ਨੇ ਉਸ ਦੇ ਪਤੀ ਵਰਿੰਦਰ ਸਿੰਘ, ਸਹੁਰੇ ਪਰਮਿੰਦਰ ਸਿੰਘ ਅਤੇ ਦਿਉਰ ਕੁਲਵੀਰ ਸਿੰਘ ਖ਼ਿਲਾਫ਼ ਕੁੱਟਮਾਰ, ਦਾਜ ਲਈ ਤੰਗ-ਪਰੇਸ਼ਾਨ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਵਰਿੰਦਰ ਸਿੰਘ ਨਾਲ ਸਾਲ 2013 ’ਚ ਹੋਇਆ ਸੀ।
ਵਿਆਹ ਤੋਂ ਕੁਝ ਸਮੇਂ ਬਾਅਦ ਉਕਤ ਦੋਸ਼ੀ ਉਸ ਦੀ ਕੁੱਟਮਾਰ ਕਰਦਾ ਸੀ। ਦੋਸ਼ੀ ਉਸ ਨੂੰ ਲਗਾਤਾਰ ਦਾਜ ਦੀ ਮੰਗ ਕਰ ਕੇ ਮਾਨਸਿਕ ਅਤੇ ਸਰੀਰਕ ਤੌਰ ’ਤੇ ਪਰੇਸ਼ਾਨ ਕਰਦਾ ਸੀ। 10 ਜਨਵਰੀ ਨੂੰ ਉਕਤ ਮੁਲਜ਼ਮਾਂ ਨੇ 20 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੇ ਪੁੱਤ ਨੂੰ ਉਸ ਤੋਂ ਖੋਹ ਲਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਘਰੋਂ ਬਾਹਰ ਕੱਢ ਦਿੱਤਾ। ਏ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਨਵੀਂ ਐੱਸ. ਆਈ. ਟੀ. ਅੱਗੇ ਅੱਜ ਪਹਿਲੀ ਵਾਰ ਪੇਸ਼ ਹੋਣਗੇ ਬਿਕਰਮ ਮਜੀਠੀਆ
NEXT STORY