ਲੁਧਿਆਣਾ (ਅਨਿਲ)- ਥਾਣਾ ਮਿਹਰਬਾਨ ਦੇ ਅਧੀਨ ਆਉਂਦੇ ਪਿੰਡ ਮੰਗਲੀ ਟਾਂਡਾ ਵਿਚ ਘਰੇਲੂ ਕਲੇਸ਼ ਕਾਰਨ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰਨ ਦਾ ਕੇਸ ਦਰਜ ਕੀਤਾ ਹੈ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ (60) ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਿਮਰਨਜੀਤ ਕੌਰ ਨੇ ਦੱਸਿਆ ਕਿ ਪਿੰਡ ਮੰਗਲੀ ਟਾਂਡਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਇਆ ਹੈ ਕਿ ਉਸ ਦੇ ਮਾਤਾ-ਪਿਤਾ ਦਾ ਵਿਆਹ 40 ਸਾਲ ਪਹਿਲਾਂ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਉਸ ਦਾ ਪਿਤਾ ਬੁਲੰਦ ਸਿੰਘ ਉਨ੍ਹਾਂ ਦੀ ਮਾਤਾ ਸੁਰਿੰਦਰ ਕੌਰ ਨਾਲ ਲੜਾਈ-ਝਗੜਾ ਕਰਨ ਲੱਗ ਪਿਆ, ਜਿਸ ਤੋਂ ਬਾਅਦ ਉਸ ਦੀ ਮਾਤਾ ਆਪਣੇ ਤਿੰਨ ਬੇਟਿਆਂ ਅਤੇ ਇਕ ਬੇਟੀ ਨਾਲ ਸਭ ਕੁਝ ਬਰਦਾਸ਼ਤ ਕਰਦੀ ਰਹੀ। ਬਾਅਦ ਵਿਚ ਅਸੀਂ ਪਿਤਾ ਨੂੰ ਘਰੋਂ ਬਾਹਰ ਇਕ ਦੂਜੇ ਮਕਾਨ ’ਚ ਰੱਖਣਾ ਸ਼ੁਰੂ ਕਰ ਦਿੱਤਾ ਅਤੇ ਵੀਰਵਾਰ ਨੂੰ ਉਹ ਆਪਣੇ ਕੰਮ ’ਤੇ ਚਲਾ ਗਿਆ। ਬਾਕੀ ਉਸ ਦੇ ਦੋਵੇਂ ਭਰਾ ਵੀ ਆਪਣੇ ਕੰਮ ’ਤੇ ਚਲੇ ਗਏ। ਘਰ ਵਿਚ ਉਸ ਦੀ ਪਤਨੀ ਮਨਪ੍ਰੀਤ ਕੌਰ, ਉਸ ਦੇ ਬੱਚੇ ਅਤੇ ਮਾਤਾ ਸੁਰਿੰਦਰ ਕੌਰ ਸਨ।
ਇਹ ਖ਼ਬਰ ਪੜ੍ਹੋ- ਆਸਟਰੇਲੀਆ ਨੇ ਕੁਵੈਤ ਨੂੰ 3-0 ਨਾਲ ਹਰਾਇਆ, UAE ਦੀ ਵੱਡੀ ਜਿੱਤ
ਕਰੀਬ ਸਾਢੇ 10 ਵਜੇ ਉਸ ਦੇ ਪਿਤਾ ਬੁਲੰਦ ਸਿੰਘ ਨੇ ਗੁਰਦੀਪ ਦੀ ਪਤਨੀ ਅਤੇ ਬੱਚਿਆਂ ਨੂੰ ਕਮਰੇ ਵਿਚ ਬੰਦ ਕਰ ਕੇ ਬਾਹਰੋਂ ਕੁੰਡੀ ਲਗਾ ਦਿੱਤੀ ਅਤੇ ਉਸ ਦੀ ਮਾਤਾ ਸੁਰਿੰਦਰ ਕੌਰ ਦੀ ਦੂਜੇ ਕਮਰੇ ਵਿਚ ਲਿਜਾ ਕੇ ਡੰਡਿਆਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਦੀ ਮਾਤਾ ਲਹੁ-ਲੁਹਾਨ ਹੋ ਕੇ ਬੇਹੋਸ਼ ਹੋ ਕੇ ਡਿੱਗ ਪਈ ਤਾਂ ਉਹ ਉਥੋਂ ਫਰਾਰ ਹੋ ਗਿਆ। ਗੁਰਦੀਪ ਦੀ ਪਤਨੀ ਨੇ ਉਸ ਨੂੰ ਫੋਨ ਕਰ ਕੇ ਸੂਚਨਾ ਦਿੱਤੀ। ਜਿਸ ਤੋਂ ਬਾਅਦ ਗੰਭੀਰ ਰੂਪ ’ਚ ਜ਼ਖਮੀ ਸੁਰਿੰਦਰ ਕੌਰ ਨੂੰ ਲੁਧਿਆਣਾ ਦੇ ਸੀ. ਐੱਮ. ਸੀ. ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਸੁਰਿੰਦਰ ਕੌਰ ਦੀ ਮੌਤ ਹੋ ਗਈ। ਥਾਣਾ ਮੁਖੀ ਸਿਮਰਨਜੀਤ ਕੌਰ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਨੇ ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਉਸ ਦੇ ਪਿਤਾ ਬੁਲੰਦ ਸਿੰਘ (70) ਪੁੱਤਰ ਪ੍ਰੀਤਮ ਸਿੰਘ ਖਿਲਾਫ ਕਤਲ ਦਾ ਪਰਚਾ ਦਰਜ ਕਰ ਲਿਆ। ਮ੍ਰਿਤਕ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਾਉਣ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਇਹ ਖ਼ਬਰ ਪੜ੍ਹੋ- ਡਿਵੀਲੀਅਰਸ ਦਾ ਬਹੁਤ ਵੱਡਾ ਫੈਨ ਹੈ ਇਹ ਪਾਕਿ ਖਿਡਾਰੀ, ਕਿਹਾ- ਚਾਹੁੰਦਾ ਹਾਂ ਉਹ PSL ਖੇਡੇ
ਥਾਣੇ ਜਾ ਕੇ ਬੋਲਿਆ, ਮੈਂ ਆਪਣੀ ਪਤਨੀ ਨੂੰ ਮਾਰ ਦਿੱਤਾ ਹੈ, ਮੈਨੂੰ ਗ੍ਰਿਫਤਾਰ ਕਰ ਲਵੋ
ਥਾਣਾ ਮੁਖੀ ਸਿਮਰਨਜੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਬੁਲੰਦ ਸਿੰਘ ਪਤਨੀ ਸੁਰਿੰਦਰ ਕੌਰ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕਰਨ ਤੋਂ ਬਾਅਦ ਉਸ ਨੂੰ ਮਰਿਆ ਹੋਇਆ ਸਮਝ ਕੇ ਉਥੋਂ ਫਰਾਰ ਹੋ ਗਿਆ ਅਤੇ ਕੁਝ ਘੰਟਿਆਂ ਬਾਅਦ ਮੱਤੇਵਾੜਾ ਪੁਲਸ ਚੌਕੀ ਵਿਚ ਜਾ ਕੇ ਕਿਹਾ ਕਿ ਮੈਂ ਆਪਣੀ ਪਤਨੀ ਨੂੰ ਮਾਰ ਦਿੱਤਾ ਹੈ, ਮੈਨੂੰ ਗ੍ਰਿਫਤਾਰ ਕਰ ਲਿਆ ਜਾਵੇ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਲਹਿੰਬਰ ਹੁਸੈਨਪੁਰੀ
NEXT STORY