ਨੂਰਪੁਰਬੇਦੀ (ਸੰਜੀਵ ਭੰਡਾਰੀ)-ਖੇਤਰ ਦੇ ਪਿੰਡ ਜੱਟਪੁਰ ਵਿਖੇ ਰਹਿ ਰਹੀ ਇਕ ਪ੍ਰਵਾਸੀ ਔਰਤ ਵੱਲੋਂ ਘਰੇਲੂ ਕਲੇਸ਼ ਕਾਰਨ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ ’ਚ ਸਥਾਨਕ ਪੁਲਸ ਨੇ ਨਾਮਜ਼ਦ ਕੀਤੇ ਗਏ ਦੋਵੇਂ ਕਥਿਤ ਦੋਸ਼ੀਆਂ ਨੂੰ ਦੇਰ ਸ਼ਾਮ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਨੂਰਪੁਰਬੇਦੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਕਿ ਮ੍ਰਿਤਕਾ ਰਾਜਵਤੀ ਪਤਨੀ ਬਰਿਜ ਬਿਹਾਰੀ ਨਜ਼ਦੀਕੀ ਪਿੰਡ ਜੱਟਪੁਰ ਵਿਖੇ ਕਿਰਾਏ ਦੇ ਮਕਾਨ ’ਚ ਆਪਣੇ ਪਤੀ ਨਾਲ ਰਹਿੰਦੀ ਸੀ। ਜਿਸ ਨੇ ਬੀਤੇ ਦਿਨ ਘਰੇਲੂ ਕਲੇਸ਼ ਅਤੇ ਪਤੀ ਦੇ ਆਪਣੀ ਭਰਜਾਈ ਨਾਲ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
ਮ੍ਰਿਤਕਾ ਦੇ ਭਰਾ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਉਸ ਦੇ ਪਤੀ ਬਰਿਜ ਬਿਹਾਰੀ ਦੇ ਆਪਣੀ ਭਰਜਾਈ ਦੁਰਗਾ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਰਕੇ ਉਨ੍ਹਾਂ ਵੱਲੋਂ ਰਾਜਵਤੀ ਨਾਲ ਝਗੜਾ ਕਰਨ ’ਤੇ ਉਸ ਨੇ ਖ਼ੁਦਕੁਸ਼ੀ ਕਰ ਲਈ ਸੀ। ਇਸ ਬਿਆਨ ਦੇ ਆਧਾਰ ’ਤੇ ਦੋਵੇਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਥਾਣਾ ਮੁਖੀ ਸ਼ਰਮਾ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ ਅਤੇ ਛਾਪੇਮਾਰੀ ਤੋਂ ਬਾਅਦ ਦੋਵੇਂ ਦੋਸ਼ੀਆਂ ਬਰਿਜ ਬਿਹਾਰੀ ਅਤੇ ਉਸ ਦੀ ਭਰਜਾਈ ਦੁਰਗਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਣ ਦਾ ਹੁਕਮ ਦਿੱਤਾ। ਜ਼ਿਕਰਯੋਗ ਹੈ ਕਿ ਮ੍ਰਿਤਕਾ ਦਾ ਪਤੀ ਬਰਿਜ ਬਿਹਾਰੀ ਸਥਾਨਕ ਥਾਣੇ ਵਿਖੇ ਅਸਥਾਈ ਤੌਰ ’ਤੇ ਸਫ਼ਾਈ ਸੇਵਕ ਵਜੋਂ ਕੰਮ ਕਰਦਾ ਸੀ।
ਇਹ ਵੀ ਪੜ੍ਹੋ: Punjab:ਸੜਕ ਹਾਦਸੇ ਨੇ ਉਜਾੜ 'ਤਾ ਘਰ! ਮਾਸੀ ਨੂੰ ਮਿਲਣ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ 19 ਤਾਰੀਖ਼ ਨੂੰ SC ਕਮਿਸ਼ਨ ਅੱਗੇ ਪੇਸ਼ ਹੋਣਗੇ ਪ੍ਰਤਾਪ ਸਿੰਘ ਬਾਜਵਾ, ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY