ਚੰਡੀਗੜ੍ਹ (ਸੁਸ਼ੀਲ) : ਮਲੋਆ ’ਚ ਪਤੀ ਅਤੇ ਪਤਨੀ ਵਿਚਕਾਰ ਬੁੱਧਵਾਰ ਨੂੰ ਝਗੜਾ ਹੋ ਗਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਪਤੀ ਨੇ ਰਸੋਈ ਤੋਂ ਚਾਕੂ ਚੁੱਕ ਕੇ ਪਤਨੀ ਦੇ ਢਿੱਡ ’ਚ ਮਾਰ ਦਿੱਤਾ। ਲਹੂ-ਲੁਹਾਨ ਹੋਣ ’ਤੇ ਪਤੀ ਉਸ ਨੂੰ ਆਟੋ ’ਚ ਸੈਕਟਰ-16 ਜਨਰਲ ਹਸਪਤਾਲ ਲੈ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਮਲੋਆ ਵਾਸੀ ਪ੍ਰਿਯੰਕਾ ਵਜੋਂ ਹੋਈ। ਪੁਲਸ ਨੇ ਮੁਲਜ਼ਮ ਰਮੇਸ਼ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਬੁੱਧਵਾਰ ਦੁਪਹਿਰ ਸੈਕਟਰ-16 ਹਸਪਤਾਲ ਤੋਂ ਸੂਚਨਾ ਮਿਲੀ ਕਿ ਪ੍ਰਿਯੰਕਾ ਦੀ ਚਾਕੂ ਲੱਗਣ ਨਾਲ ਮੌਤ ਹੋ ਗਈ ਹੈ। ਇਸ ਤੋਂ ਬਾਅਦ ਥਾਣਾ ਇੰਚਾਰਜ ਟੀਮ ਨਾਲ ਹਸਪਤਾਲ ਪਹੁੰਚੇ। ਜਾਂਚ ਵਿਚ ਪਤਾ ਲੱਗਿਆ ਕਿ ਪ੍ਰਿਯੰਕਾ ਦੀ ਪਤੀ ਰਮੇਸ਼ ਨਾਲ ਸਵੇਰੇ ਕਿਸੇ ਗੱਲ ਨੂੰ ਲੈ ਕੇ ਕੁੱਟਮਾਰ ਹੋਈ ਸੀ। ਇਸ ਦੌਰਾਨ ਰਮੇਸ਼ ਨੇ ਉਸ ਨੂੰ ਚਾਕੂ ਮਾਰ ਦਿੱਤਾ। ਮੁਲਜ਼ਮ ਖ਼ੁਦ ਹੀ ਪਤਨੀ ਨੂੰ ਹਸਪਤਾਲ ਲੈ ਗਿਆ। ਕਰੀਬ ਪੰਜ ਸਾਲ ਪਹਿਲਾਂ ਦੋਹਾਂ ਦਾ ਵਿਆਹ ਹੋਇਆ ਸੀ ਅਤੇ ਅਕਸਰ ਪਤੀ ਵਲੋਂ ਪਤਨੀ ਦੀ ਕੁੱਟਮਾਰ ਕੀਤੀ ਜਾਂਦੀ ਸੀ। ਪੁਲਸ ਨੇ ਲਾਸ਼ ਨੂੰ ਮੋਰਚਰੀ ’ਚ ਰਖਵਾ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਪੂਰੀ ਤਨਖ਼ਾਹ! ਜਾਰੀ ਹੋ ਗਿਆ ਨਵਾਂ ਫ਼ਰਮਾਨ
NEXT STORY