ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਇਕ ਕਾਰ ਵੱਲੋਂ ਫੇਟ ਮਾਰ ਦੇਣ ਕਾਰਨ ਜਿਥੇ ਮੋਟਰਸਾਈਕਲ ਸਵਾਰ ਦੇ ਸੱਟਾਂ ਲੱਗੀਆਂ ਅਤੇ ਉਸ ਦੀ ਪਤਨੀ ਦੀ ਮੌਤ ਹੋ ਜਾਣ 'ਤੇ ਥਾਣਾ ਭਵਾਨੀਗੜ੍ਹ ਵਿਖੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਸਾਧੂ ਸਿੰਘ ਪੁੱਤਰ ਬਚਨ ਸਿੰਘ ਵਾਸੀ ਅਕੋਈ ਸਾਹਿਬ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਮੇਰਾ ਲੜਕਾ ਜਗਮੇਲ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ। ਜਦੋਂ ਉਹ ਫੱੱਗੂਵਾਲਾ ਕੈਂਚੀਆਂ ਪੁਲ ਕੋਲ ਪਹੁੰਚੇ ਤਾਂ ਇਕ ਕਾਰ, ਜੋ ਗਲਤ ਸਾਈਡ ਤੋਂ ਆਈ, ਦੇ ਡਰਾਈਵਰ ਨੇ ਤੇਜ਼ ਰਫਤਾਰ ਅਤੇ ਅਣਗਹਿਲੀ ਨਾਲ ਉਸ ਦੇ ਲੜਕੇ ਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਲੜਕੇ ਦੇ ਸੱਟਾਂ ਵੱਜੀਆਂ ਅਤੇ ਨੂੰਹ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਈ। ਪੁਲਸ ਨੇ ਬੂਟਾ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਤਲਵੰਡੀ ਸਾਬੋ ਜ਼ਿਲਾ ਬਠਿੰਡਾ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਠੱਗੀ ਮਾਰਨ ਦੇ ਦੋਸ਼ 'ਚ 3 ਨਾਮਜ਼ਦ
NEXT STORY