ਵਲਟੋਹਾ (ਗੁਰਮੀਤ): ਸਰਹੱਦੀ ਇਲਾਕੇ ਵਿਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਤੋਂ ਤਲਾਕ ਲੈਣ ਲਈ ਸਹੁਰਿਆਂ 'ਤੇ ਦਬਾਅ ਬਣਾਉਣ ਲਈ ਖੁਦ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੇ ਪਿਤਾ ਨੇ ਐੱਸ.ਐੱਸ.ਪੀ. ਤਰਨਤਾਰਨ ਨੂੰ ਲਿਖਤੀ ਸ਼ਿਕਾਇਤ ਭੇਜਦਿਆਂ ਇਨਸਾਫ ਦੀ ਗੁਹਾਰ ਲਾਈ ਹੈ।
ਇਹ ਵੀ ਪੜ੍ਹੋ: 'ਸਾਡੀ ਲੱਗਦੀ ਕਿਸੇ ਨਾ ਵੇਖੀ, ਤੇ ਟੁੱਟਦੀ ਨੂੰ ਜਗ ਜਾਣਦਾ'
ਸਰਵਣ ਸਿੰਘ ਪੁੱਤਰ ਬਘੇਲ ਸਿੰਘ ਵਾਸੀ ਢੋਲਣ ਨੇ ਦੱਸਿਆ ਕਿ ਉਸ ਦੀ ਕੁੜੀ ਹਰਜਿੰਦਰ ਕੌਰ ਦਾ ਵਿਆਹ 2011 ਵਿਚ ਅਮਰਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਕੋਟ ਬੁੱਢਾ ਨਾਲ ਹੋਇਆ ਸੀ, ਜਿਨ੍ਹਾਂ ਦਾ ਇਕ ਪੁੱਤਰ ਹੈ। ਵਿਆਹ ਤੋਂ ਬਾਅਦ ਉਸ ਦੇ ਜਵਾਈ ਅਮਰਜੀਤ ਸਿੰਘ ਨੇ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਹੁਣ ਜਵਾਈ ਅਤੇ ਇਸ ਦਾ ਪਰਿਵਾਰ ਹਰ ਰੋਜ਼ ਫੋਨ ਕਰਕੇ ਸਾਨੂੰ ਧਮਕੀਆਂ ਦਿੰਦੇ ਹਨ ਕਿ ਤੁਸੀਂ ਆਪਣੀ ਲੜਕੀ ਨੂੰ ਲੈ ਜਾਓ ਸਾਨੂੰ ਇਸ ਤੋਂ ਤਲਾਕ ਚਾਹੀਦਾ ਹੈ। ਜਵਾਈ ਇਹ ਵੀ ਧਮਕੀਆਂ ਦਿੰਦਾ ਹੈ ਕਿ ਜੇਕਰ ਮੈਨੂੰ ਤਲਾਕ ਨਾ ਦਿਵਾਇਆ ਤਾਂ ਮੈਂ ਆਤਮਹੱਤਿਆ ਕਰ ਲਵਾਂਗਾ ਅਤੇ ਸਾਰਾ ਇਲਜ਼ਾਮ ਤੁਹਾਡੇ ਸਿਰ ਮੜ੍ਹ ਦੇਵਾਂਗਾ। ਉੱਥੇ ਹੀ ਅਮਰਜੀਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੈਂ ਕਿਸੇ ਨੂੰ ਵੀ ਤੰਗ ਪ੍ਰੇਸ਼ਾਨ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੂੰ ਧਮਕੀ ਦਿੱਤੀ ਹੈ।
ਤਰਨਤਾਰਨ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਬੀਬੀ ਦੀ ਹੋਈ ਨਾਰਮਲ ਡਲਿਵਰੀ, 2 ਨਵੇਂ ਕੇਸਾਂ ਦੀ ਪੁਸ਼ਟੀ
NEXT STORY