ਮੋਗਾ (ਅਗਸਤ)— ਥਾਣਾ ਬਾਘਾਪੁਰਾਣਾ ਦੇ ਅਧੀਨ ਪੈਂਦੇ ਪਿੰਡ ਦੇ 25 ਸਾਲਾ ਨੌਜਵਾਨ ਨੂੰ ਉਸ ਦੀ ਕਥਿਤ ਪ੍ਰੇਮਿਕਾ ਦੇ ਪਤੀ ਵੱਲੋਂ ਘਰ 'ਚ ਰਾਤ ਸਮੇਂ ਬੁਲਾ ਕੇ ਕੁੱਟਮਾਰ ਕਰ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ 'ਚ ਦਾਖਲ ਪੀੜਤ ਨੌਜਵਾਨ ਨੇ ਗੱਲਬਾਤ ਕਰਦਿਆਂ ਦੱਸਿਆ ਕਿ 6 ਮਹੀਨੇ ਪਹਿਲਾਂ ਪਿੰਡ ਦੀ ਹੀ ਇਕ ਔਰਤ ਨਾਲ ਮੋਬਾਇਲ ਫੋਨ 'ਤੋਂ ਮਿਸ ਕਾਲ ਆਉਣ 'ਤੇ ਸੰਪਰਕ ਹੋਇਆ ਸੀ, ਜਿਸ ਤੋਂ ਬਾਅਦ ਉਹ ਉਸ ਨੂੰ ਫੋਨ ਕਰਨ ਲੱਗੀ। ਉਕਤ ਔਰਤ ਨੇ ਸ਼ਨੀਵਾਰ ਸਵੇਰੇ 11 ਵਜੇ ਆਉਣ ਨੂੰ ਕਿਹਾ ਪਰ ਇਸ 'ਤੇ ਉਸ ਨੇ ਮਨ੍ਹਾ ਕਰ ਦਿੱਤਾ, ਜਿਸ 'ਤੇ ਉਸ ਨੇ ਰਾਤ ਪੌਣੇ 11 ਵਜੇ ਫੋਨ ਕੀਤਾ ਕਿ ਉਨ੍ਹਾਂ ਦੇ ਘਰ ਕੋਈ ਨਹੀਂ ਹੈ ਉਹ ਇਕੱਲੀ ਹੈ, ਜਿਸ 'ਤੇ ਉਹ ਉਨ੍ਹਾਂ ਦੇ ਘਰ ਗਿਆ ਤਾਂ ਉਸ ਨੇ ਦਰਵਾਜ਼ਾ ਖੋਲ੍ਹਿਆ ਤੇ ਬਾਹਰੋਂ ਕੁੰਡਾ ਲਾ ਲਿਆ।
ਇਸ ਦੌਰਾਨ ਘਰ 'ਚ ਮੌਜੂਦ ਉਸ ਦੇ ਪਤੀ ਤੇ ਕੁੱਝ ਹੋਰ ਨੌਜਵਾਨਾਂ ਨੇ ਉਸ ਨੂੰ ਫੜ੍ਹ ਲਿਆ ਤੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਬਾਅਦ ਜ਼ਖਮੀ ਹਾਲਤ ਵਿਚ ਸੁੱਟ ਦਿੱਤਾ। ਇਸ 'ਤੇ ਉਹ ਕਿਸੇ ਤਰ੍ਹਾਂ ਆਪਣੇ ਪਰਿਵਾਰ ਵਾਲਿਆਂ ਨਾਲ ਸੰਪਰਕ ਕੀਤਾ, ਜਿਨ੍ਹਾਂ ਨੇ ਉਸ ਨੂੰ ਉਥੋਂ ਚੁੱਕ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਦੋਂ ਇਸ ਸੰਬੰਧੀ ਥਾਣਾ ਮੁਖੀ ਗੁਰਮੇਲ ਸਿੰਘ ਸੇਖੋਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਉਕਤ ਮਾਮਲਾ ਉਨ੍ਹਾਂ ਦੇ ਧਿਆਨ 'ਚ ਨਹੀਂ ਆਇਆ, ਜਦੋਂ ਹੀ ਉਨ੍ਹਾਂ ਨੂੰ ਜਾਣਕਾਰੀ ਮਿਲੇਗੀ ਉਹ ਨੌਜਵਾਨ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨਗੇ।
ਤਾਨਾਸ਼ਾਹ ਹੈ ਕੇਜਰੀਵਾਲ : ਮਿੱਤਲ (ਵੀਡੀਓ)
NEXT STORY