ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਬੁੱਘੀਪੁਰਾ ਨਿਵਾਸੀ ਸਰਬਜੀਤ ਕੌਰ (40) ਜੋ ਦੋ ਬੱਚਿਆਂ ਦੀ ਮਾਂ ਸੀ, ਦਾ ਰੰਜਿਸ਼ ਕਾਰਨ ਤੇਜ਼ਧਾਰ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਡੀ. ਐੱਸ. ਪੀ. ਧਰਮਕੋਟ ਮਨਜੀਤ ਸਿੰਘ ਢੇਸੀ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਹੋਰ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਪਤੀ ਕੰਵਲਜੀਤ ਸਿੰਘ ਨੇ ਕਿਹਾ ਕਿ ਉਸਦਾ ਵਿਆਹ 21 ਸਾਲ ਪਹਿਲਾਂ ਸਰਬਜੀਤ ਕੌਰ ਨਾਲ ਹੋਇਆ ਸੀ ਅਤੇ ਸਾਡੇ ਦੋ ਬੇਟੇ ਹਨ ਅਤੇ ਮੈਂ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹਾਂ। ਉਸਨੇ ਕਿਹਾ ਕਿ ਜਦੋਂ ਮੇਰੀ ਪਤਨੀ ਸਰਬਜੀਤ ਕੌਰ ਅਤੇ ਜਸਵਿੰਦਰ ਕੌਰ ਦੋਨੋਂ ਸਾਬਕਾ ਸਰਪੰਚ ਬਲਦੇਵ ਸਿੰਘ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ ’ਤੇ ਰੇਹੜੀ ਉਪਰ ਪੱਠੇ ਲੈਣ ਲਈ ਜਾ ਰਹੀਆਂ ਸਨ ਤਾਂ ਮੈਂ ਸਾਈਕਲ ’ਤੇ ਉਨ੍ਹਾਂ ਮਗਰ ਜਾ ਰਿਹਾ ਸੀ ਅਤੇ ਇਸ ਦੌਰਾਨ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਨਿਵਾਸੀ ਬੁੱਗੀਪੁਰਾ ਸਕੂਟਰ ’ਤੇ ਆਇਆ ਅਤੇ ਉਸਨੇ ਮੇਰੇ ਵੇਖਦਿਆਂ ਹੀ ਮੇਰੀ ਪਤਨੀ ਸਰਬਜੀਤ ਕੌਰ ’ਤੇ ਤੇਜ਼ਧਾਰ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਕਣਕ ਦੇ ਖੇਤ ਵਿਚ ਡਿੱਗ ਪਈ, ਜਦੋਂ ਅਸੀਂ ਰੌਲਾ ਪਾਇਆ ਤਾਂ ਉਹ ਆਪਣੇ ਸਕੂਟਰ ’ਤੇ ਉਥੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : 5 ਧੀਆਂ ਦੀ ਮਾਂ ਨੇ ਚਾੜ੍ਹਿਆ ਚੰਨ, ਪੂਰੀ ਘਟਨਾ ਜਾਣ ਹੋਵੋਗੇ ਹੈਰਾਨ
ਮੈਂ ਆਪਣੇ ਭਰਾ ਨੂੰ ਨਾਲ ਲੈ ਕੇ ਪਤਨੀ ਨੂੰ ਜਦੋਂ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਮੋਗਾ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਸਨੇ ਕਿਹਾ ਕਿ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਮੇਰੀ ਪਤਨੀ ਸਰਬਜੀਤ ਕੌਰ ’ਤੇ ਮਾੜੀ ਨਜ਼ਰ ਰੱਖਦਾ ਸੀ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ ਅਤੇ ਉਸਨੇ ਪਹਿਲਾਂ ਵੀ ਪੰਚਾਇਤੀ ਤੌਰ ’ਤੇ ਮੁਆਫੀ ਮੰਗੀ ਹੈ ਅਤੇ ਮੈਂ ਅੱਗੇ ਤੋਂ ਤੰਗ ਪ੍ਰੇਸ਼ਾਨ ਨਹੀਂ ਕਰਾਂਗਾ, ਜਿਸ ਕਾਰਨ ਉਹ ਸਾਡੇ ਨਾਲ ਰੰਜਿਸ਼ ਰੱਖਦਾ ਆ ਰਿਹਾ ਸੀ ਅਤੇ ਇਸੇ ਰੰਜਿਸ਼ ਕਾਰਨ ਹੀ ਉਸਨੇ ਮੇਰੀ ਪਤਨੀ ਸਰਬਜੀਤ ਕੌਰ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਹੈ। ਇਸ ਸਬੰਧ ਵਿਚ ਮਹਿਣਾ ਪੁਲਸ ਵੱਲੋਂ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ, ਲੁਧਿਆਣਾ ਪੁਲਸ ਨੂੰ ਪਿਆ ਵਖ਼ਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸ਼ੋਅਰੂਮ ’ਚ ਚੋਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜ਼ਾਮ , 3 ਲੱਖ ਦੇ ਕੱਪੜੇ ਤੇ 2 ਲੱਖ ਦੀ ਨਕਦੀ ਲੈ ਹੋਏ ਰਫੂ ਚੱਕਰ
NEXT STORY