ਸੁਨਾਮ (ਰਵੀ) : ਸੁਨਾਮ ਦੇ ਪਿੰਡ ਬਖ਼ਸ਼ੀਵਾਲਾ 'ਚ ਇਕ ਔਰਤ ਵੱਲੋਂ ਆਪਣੇ ਪਤੀ ਨੂੰ ਮਾਰ ਕੇ ਲਾਸ਼ ਨੂੰ ਘਰ ਦੇ ਕੱਚੇ ਫਲੱਸ਼ ਟੈਂਕ 'ਚ ਦੱਬੇ ਜਾਣ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਗੁੰਮਸ਼ੁਦਾ ਹੋਣ ਦੀ ਰਿਪੋਰਟ ਇਕ ਮਹੀਨਾਂ ਪਹਿਲਾਂ ਲਿਖਵਾਈ ਗਈ ਸੀ। ਜਦੋਂ ਪੁਲਸ ਨੇ ਕੱਚੇ ਫਲੱਸ਼ ਟੈਂਕ ਨੂੰ ਖੋਦ ਕੇ ਮ੍ਰਿਤਕ ਦੀ ਲਾਸ਼ ਨੂੰ ਕੱਢਿਆ ਤਾਂ ਸਾਰੇ ਪਿੰਡ 'ਚ ਹਾਹਾਕਾਰ ਮਚ ਗਈ। ਜਿਸ ਪਤਨੀ ਨੇ ਵਿਆਹ ਸਮੇਂ 7 ਜਨਮਾਂ ਤੱਕ ਪਤੀ ਦਾ ਸਾਥ ਨਿਭਾਉਣ ਦਾ ਵਾਅਦਾ ਕੀਤਾ ਸੀ, ਉਹ ਹੀ ਉਸ ਦੀ ਜਾਨ ਦੀ ਦੁਸ਼ਮਣ ਬਣ ਜਾਵੇਗੀ, ਇਹ ਕਿਸੇ ਨੇ ਨਹੀਂ ਸੀ ਸੋਚਿਆ।
ਇਹ ਵੀ ਪੜ੍ਹੋ : ਭਾਰਤ-ਪਾਕਿ ਸਰਹੱਦ 'ਤੇ ਫਿਰ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਦਾਗ਼ੇ ਈਲੂ ਬੰਬ
ਜਾਣਕਾਰੀ ਮੁਤਾਬਕ ਪਿੰਡ ਬਖ਼ਸ਼ੀਵਾਲਾ ਦੇ ਰਹਿਣ ਵਾਲੇ ਗਰੀਬ ਪਰਿਵਾਰ ਦਾ ਨੌਜਵਾਨ ਕਾਲਾ ਸਿੰਘ ਪਿਛਲੇ ਇਕ ਮਹੀਨੇ ਤੋਂ ਲਾਪਤਾ ਸੀ। ਪਰਿਵਾਰ ਵੱਲੋਂ ਉਸ ਦੀ ਗੁੰਮਸ਼ੁਦਾ ਹੋਣ ਦੀ ਰਿਪੋਰਟ ਪੁਲਸ ਨੂੰ ਲਿਖਵਾਈ ਗਈ ਸੀ। ਜਦੋਂ ਪੁਲਸ ਵੱਲੋਂ ਕੇਸ ਦੀ ਜਾਂਚ ਕੀਤੀ ਗਈ ਤਾਂ ਉਕਤ ਨੌਜਵਾਨ ਦੀ ਲਾਸ਼ ਘਰ ਦੇ ਅੰਦਰੋਂ ਹੀ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਸਾਰੇ ਪਿੰਡ ਵਾਲਿਆਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ ਅਤੇ ਪੂਰੇ ਪਿੰਡ 'ਚ ਰੌਲਾ ਪੈ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ 'ਡੇਂਗੂ' ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ, ਮੋਹਾਲੀ ਜ਼ਿਲ੍ਹੇ 'ਚ ਸਭ ਤੋਂ ਵੱਧ ਕਹਿਰ
ਦੱਸਿਆ ਜਾਂਦਾ ਹੈ ਕਿ ਪਤਨੀ ਨੇ ਆਪਣੇ ਪਤੀ ਦਾ ਕਤਲ ਕਰਕੇ ਉਸ ਨੂੰ ਘਰ ਅੰਦਰ ਬਣੇ ਕੱਚੇ ਫਲੱਸ਼ ਟੈਂਕ 'ਚ ਦਫ਼ਨਾ ਦਿੱਤਾ। ਫਿਲਹਾਲ ਕਤਲ ਦਾ ਕਾਰਨ ਪਤਨੀ ਦੇ ਨਾਜਾਇਜ਼ ਸਬੰਧ ਦੱਸੇ ਜਾ ਰਹੇ ਹਨ। ਪਤਨੀ ਦਾ ਇਹ ਕਾਰਾ ਦੇਖ ਕੇ ਪੂਰਾ ਪਿੰਡ ਘਬਰਾ ਗਿਆ ਕਿ ਆਖ਼ਰ ਉਸ ਨੇ ਕੱਚੇ ਫਲੱਸ਼ ਟੈਂਕ ਅੰਦਰ ਪਤੀ ਦੀ ਲਾਸ਼ ਕਿਵੇਂ ਦੱਬ ਦਿੱਤੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਨੂੰਹ 'ਤੇ ਪਹਿਲਾਂ ਹੀ ਸ਼ੱਕ ਸੀ ਅਤੇ ਉਨ੍ਹਾਂ ਨੇ ਥਾਣੇ 'ਚ ਰਿਪੋਰਟ ਵੀ ਲਿਖਵਾਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ 'ਡੇਂਗੂ' ਦੇ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ, ਮੋਹਾਲੀ ਜ਼ਿਲ੍ਹੇ 'ਚ ਸਭ ਤੋਂ ਵੱਧ ਕਹਿਰ
NEXT STORY