ਪਠਾਨਕੋਟ- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਪਿੰਡ ਕਟਾਰੂਚੱਕ ਵਿਖੇ ਹੋਈਆਂ ਪੰਚਾਇਤੀ ਚੋਣਾਂ 'ਚ ਮੰਤਰੀ ਦੀ ਪਤਨੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਨ੍ਹਾਂ ਚੋਣਾਂ ਦੌਰਾਨ ਮੰਤਰੀ ਕਟਾਰੂਚੱਕ ਦੀ ਪਤਨੀ ਉਰਮਿਲਾ ਦੇਵੀ ਸਰਪੰਚੀ ਦੇ ਉਮੀਦਵਾਰ ਦੇ ਤੌਰ 'ਤੇ ਮੈਦਾਨ 'ਚ ਉਤਰੇ ਸਨ, ਜਿਨ੍ਹਾਂ 'ਚ ਉਨ੍ਹਾਂ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।
ਮੰਤਰੀ ਕਟਾਰੂਚੱਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਜਿੱਤ ਦੇ ਲਈ ਆਪਣੇ ਪਿੰਡ ਵਾਸੀਆਂ ਦਾ ਦਿਲੋਂ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਇਸ ਵਾਰ ਫ਼ਿਰ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਪਿੰਡ ਦੀ ਸਰਪੰਚੀ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਇਹ ਲਗਾਤਾਰ 6ਵਾਂ ਮੌਕਾ ਹੈ, ਜਦੋਂ ਉਨ੍ਹਾਂ ਦੇ ਪਰਿਵਾਰ ਦੇ ਕੋਲ ਸਰਪੰਚੀ ਆਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਉਹ ਇਸ ਵਾਰ ਵੀ ਪਿੰਡ ਤੇ ਪਿੰਡ ਦੇ ਲੋਕਾਂ ਦੇ ਵਿਕਾਸ ਤੇ ਭਲਾਈ ਲਈ ਕੰਮ ਕਰਨਗੇ ਤੇ ਪਿੰਡ ਨੂੰ ਹਰ ਸਹੂਲਤ ਦਿਵਾਉਣ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰ ਬਣੀ ਸਰਪੰਚ, ਲੱਡੂ ਵੰਡ ਕੇ ਮਨਾਇਆ ਜਾ ਰਿਹਾ ਜਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੋਟਿੰਗ ਦੌਰਾਨ ਲੜਾਈ-ਝਗੜਾ ਹੋਣ ਮਗਰੋਂ ਚੱਲ ਗਈ ਗੋਲ਼ੀ, ਹੁਣ ਰੱਦ ਹੋਈਆਂ ਚੋਣਾਂ
NEXT STORY