ਫਿਰੋਜ਼ਪੁਰ (ਕੁਮਾਰ, ਮਲਹੋਤਰਾ) - ਜ਼ਿਲਾ ਫਿਰੋਜ਼ਪੁਰ ਦੇ ਪਿੰਡ ਬਾਜਿਦਪੁਰ 'ਚ ਨਸ਼ੇ ਦੇ ਆਦਿ ਇਕ ਨੌਜਵਾਨ ਵਲੋਂ ਨਸ਼ਾ ਕਰਨ ਲਈ 100 ਰੁਪਏ ਨਾ ਦੇਣ 'ਤੇ ਪਤਨੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਥਾਣਾ ਕੁੱਲਗੜੀ ਦੇ ਮੁਖੀ ਗੁਰਜੰਟ ਸਿੰਘ ਨੇ ਮੁਲਜ਼ਮ ਪਤੀ ਨੂੰ ਕਾਬੂ ਕਰ ਲਿਆ ਹੈ, ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ 'ਚ ਆਪਣੀ ਭੈਣ ਕਰਮਜੀਤ ਕੌਰ (27) ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਆਏ ਮਨਪ੍ਰੀਤ ਸਿੰਘ ਪਿੰਡ ਪਿੱਪਲੀ ਨੇ ਦੱਸਿਆ ਕਿ ਉਸਦੀ ਭੈਣ ਦਾ ਵਿਆਹ ਜਗਸੀਰ ਸਿੰਘ ਬਜੀਦਪੁਰ ਨਾਲ 7 ਸਾਲ ਪਹਿਲਾਂ ਹੋਇਆ ਸੀ, ਦੋ ਦਿਹਾੜੀ ਮਜ਼ਦੂਰੀ ਕਰਦਾ ਹੈ ਅਤੇ ਅੱਜ ਕੱਲ ਉਹ ਕਿਸੇ ਇੱਟਾਂ ਵਾਲੇ ਭੱਠੇ 'ਤੇ ਲੱਗਾ ਹੋਇਆ ਹੈ। ਉਨ੍ਹਾਂ ਦੀਆਂ ਦੋ ਬੇਟੀਆਂ ਅਤੇ ਇਕ ਬੇਟਾ ਹੈ।
ਉਸ ਨੇ ਦੱਸਿਆ ਕਿ ਜਗਸੀਰ ਨਸ਼ਾ ਕਰਨ ਦਾ ਆਦਿ ਸੀ ਅਤੇ ਉਹ ਆਪਣੀ ਸਾਰੀ ਕਮਾਈ ਨਸ਼ੇ 'ਤੇ ਖਰਚ ਕਰ ਦਿੰਦਾ ਸੀ। ਉਸ ਦੀ ਭੈਣ ਉਸ ਨੂੰ ਹਮੇਸ਼ਾ ਨਸ਼ਾ ਕਰਨ ਤੋਂ ਰੋਕਦੀ ਸੀ ਅਤੇ ਨਸ਼ੇ ਲਈ ਪੈਸੇ ਨਾ ਦੇਣ ਕਾਰਨ ਜਗਸੀਰ ਅਕਸਰ ਉਸ ਨਾਲ ਕੁੱਟਮਾਰ ਕਰਦਾ ਸੀ। ਉਸ ਨੇ ਦੱਸਿਆ ਕਿ ਸੋਮਵਾਰ ਰਾਤ ਜਗਸੀਰ ਆਪਣੇ ਦੋ ਸਾਥੀਆਂ ਨੂੰ ਨਾਲ ਲੈ ਕੇ ਘਰ ਆਇਆ ਅਤੇ ਕਰਮਜੀਤ ਤੋਂ ਨਸ਼ਾ ਖਰੀਦਣ ਲਈ ਪੈਸੇ ਮੰਗਣ ਲੱਗਾ। ਉਸ ਵਲੋਂ ਇਨਕਾਰ ਕਰਨ 'ਤੇ ਉਸ ਨੇ ਗੁੱਸੇ 'ਚ ਆ ਕੇ ਆਪਣੇ ਸਾਥੀਆਂ ਨਾਲ ਮਿਲ ਕੇ ਉਸਦੀ ਭੈਣ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਉਸਦਾ ਸਿਰ ਕੰਧ 'ਚ ਮਾਰ-ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇ ਕੇ ਜਗਸੀਰ ਦੇ ਉਸ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।
ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸ਼ੱਕੀ ਹਾਲਾਤ 'ਚ ਯਾਤਰੀ ਦੀ ਮੌਤ
NEXT STORY