ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੀ ਪੁਲਸ ਨੇ ਇਕ ਔਰਤ ਖ਼ਿਲਾਫ਼ ਆਪਣੇ 3 ਵਿਆਹਾਂ ਦੀ ਗੱਲ ਲੁਕੋ ਕੇ ਚੌਥਾ ਵਿਆਹ ਕਰ ਕੇ ਧੋਖਾਦੇਹੀ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਗਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੰਡ ਰੱਜੋਵਾਲ ਦੇ ਰਹਿਣ ਵਾਲੇ ਗਗਨਦੀਪ ਸਿੰਘ ਚੋਪੜਾ ਪੁੱਤਰ ਕਰਨੈਲ ਸਿੰਘ ਨੇ 1 ਅਗਸਤ ਨੂੰ ਪੁਲਸ ਕਮਿਸ਼ਨਰ ਲੁਧਿਆਣਾ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦੀ 2009 ’ਚ ਜੋਤੀ ਪੁੱਤਰੀ ਓਮ ਪ੍ਰਕਾਸ਼ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੇ ਨਾਲ ਲਵ ਮੈਰਿਜ ਹੋਈ ਸੀ ਪਰ ਉਸ ਦੀ ਪਤਨੀ ਜੋਤੀ ਨੇ ਉਸ ਨੂੰ ਇਹ ਨਹੀਂ ਦੱਸਿਆ ਕਿ ਉਹ ਪਹਿਲਾਂ ਹੀ ਵਿਆਹੁਤਾ ਹੈ ਅਤੇ ਉਸ ਦੇ 3 ਵਿਆਹ ਹੋਏ ਹਨ। ਜਦੋਂ ਉਸ ਨੂੰ ਪਤਨੀ ਦੇ ਪਹਿਲੇ 3 ਵਿਆਹਾਂ ਦੀ ਜਾਣਕਾਰੀ ਮਿਲੀ ਤਾਂ ਉਸ ਦੀ ਪਤਨੀ ਉਸ ਨੂੰ ਝੂਠੇ ਕੇਸ ’ਚ ਫਸਾਉਣ ਦੀਆਂ ਧਮਕੀਆਂ ਦੇਣ ਲੱਗੀ।
ਇਹ ਵੀ ਪੜ੍ਹੋ- ਗੋਲਡੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਫਤਿਹਜੰਗ ਬਾਜਵਾ ਦਾ ਵੱਡਾ ਬਿਆਨ, 'ਆਪ' ਤੇ ਖੜ੍ਹੇ ਕੀਤੇ ਸਵਾਲ (ਵੀਡੀਓ)
ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਨੇ ਹੁਣ ਵੀ ਇਕ ਮੁੰਡੇ ਨਾਲ ਸਬੰਧ ਰੱਖੇ ਹੋਏ ਹਨ। ਜਦੋਂ ਉਸ ਨੇ ਉਸ ਸਬੰਧੀ ਆਪਣੀ ਪਤਨੀ ਨਾਲ ਗੱਲ ਕਰਨੀ ਚਾਹੀ ਤਾਂ ਉਸ ਦੀ ਪਤਨੀ ਜੋਤੀ 16 ਮਈ ਨੂੰ ਘਰ ’ਚ ਝਗੜਾ ਕਰ ਕੇ ਘਰ ਵਿਚ ਪਏ ਸੋਨੇ ਦੇ ਗਹਿਣੇ ਅਤੇ 50 ਹਜ਼ਾਰ ਦੀ ਰਕਮ ਲੈ ਕੇ ਫਰਾਰ ਹੋ ਗਈ ਅਤੇ ਉਕਤ ਮੁੰਡੇ ਨਾਲ ਲਿਵ-ਇਨ ਰਿਲੇਸ਼ਨ 'ਚ ਰਹਿਣ ਲੱਗ ਗਈ। ਜਿਸ ਕਾਰਨ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਕਤ ਔਰਤ ਜੋਤੀ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ, ਜਿਸ ਕਾਰਨ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਹੁਣ ਤੱਕ ਮੁਲਜ਼ਮ ਔਰਤ ਫਰਾਰ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਲੁਧਿਆਣਾ 'ਚ ਵੱਡੀ ਵਾਰਦਾਤ, ਪ੍ਰੇਮੀ ਨੇ ਪ੍ਰੇਮਿਕਾ ਨੂੰ ਦਿੱਤੀ ਰੂਹ ਕੰਬਾਊ ਮੌਤ, ਤਬੇਲੇ 'ਚ ਦਫ਼ਨਾਈ ਲਾਸ਼
NEXT STORY