ਖਮਾਣੋ (ਜਗਜੀਤ ਸਿੰਘ ਜਟਾਣਾ) - ਖਮਾਣੋ ਸਬ ਡਵੀਜ਼ਨ ਅਧੀਨ ਪੈਂਦੇ ਪਿੰਡ ਜਟਾਣਾ ਨੀਵਾਂ ਦੀ ਇੱਕ ਵਿਹੁਅਤਾ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਸਬ ਇੰਸਪੈਕਟਰ ਸਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਵਿੰਦਰ ਕੌਰ ਪਤਨੀ ਮਨਪ੍ਰੀਤ ਸਿੰਘ ਨੇ ਆਪਣੇ ਘਰ 'ਚ ਕਮਰੇ ਦੀ ਅੰਦਰੋ ਕੁੰਡੀ ਲਾਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਕਤ ਔਰਤ ਕੋਲ ਇੱਕ 7 ਸਾਲ ਦਾ ਬੱਚਾ ਦੱਸਿਆ ਜਾਂਦਾ ਹੈ।
ਉਹਨਾਂ ਦੱਸਿਆ ਕਿ ਮ੍ਰਿਤਕ ਔਰਤ ਦੀ ਪਹਿਚਾਣ ਰਾਜਵਿੰਦਰ ਕੌਰ ਪਤਨੀ ਮਨਪ੍ਰੀਤ ਸਿੰਘ ਵਾਸੀ ਪਿੰਡ ਜਟਾਣਾ ਨੀਵਾਂ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦੀ ਸੀ। ਜੋ ਬੀਤੇ ਦਿਨ ਆਪਣੀ ਸੱਸ ਨਾਲ ਮਾਨਸਿਕ ਰੋਗਾਂ ਦੇ ਡਾਕਟਰ ਤੋਂ ਦਵਾਈ ਲੈ ਕੇ ਆਈ ਸੀ। ਉਕਤ ਔਰਤ ਦਾ ਪਤੀ ਵਿਦੇਸ਼ ਵਿਖੇ ਨੌਕਰੀ ਕਰਦਾ ਹੈ ਜਿਸ ਦੇ ਆਉਣ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ।
ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਜਾਣੋਂ ਕਿਸ ਨੂੰ ਮਿਲੀ ਜ਼ਿੰਮੇਵਾਰੀ
NEXT STORY