ਜਲੰਧਰ (ਮਾਹੀ, ਸੁਨੀਲ)- ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਨੂਰਪੁਰ ਵਿਖੇ ਇਕ ਖ਼ਾਲੀ ਪਲਾਟ ਵਿਚ ਤਿੰਨ ਸਾਂਭਰ ਦੇ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੀ ਸੂਚਨਾ ਪਿੰਡ ਵਾਸੀਆਂ ਵੱਲੋਂ ਜੰਗਲਾਤ ਮਹਿਕਮੇ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਨੂਰਪੁਰ ਦੇ ਵਸਨੀਕ ਹਰਬੰਸ ਲਾਲ ਨੇ ਦੱਸਿਆ ਕਿ ਇਹ ਸਾਂਭਰ ਪਿਛਲੇ ਕਾਫ਼ੀ ਦਿਨਾਂ ਤੋਂ ਨੂਰਪੁਰ ਅਤੇ ਨੰਗਲ ਸਲੇਮਪੁਰ ਦੇ ਇਲਾਕੇ ਵਿਚ ਘੁੰਮ ਰਹੇ ਸਨ, ਜੋ ਲੋਕਾਂ ਕੋਲੋਂ ਡਰ ਕੇ ਇੱਧਰ-ਉੱਧਰ ਭੱਜ ਜਾਂਦੇ ਸਨ।
ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਮਕਸੂਦਾਂ ਦੀ ਪੁਲਸ ਅਤੇ ਜੰਗਲਾਤ ਮਹਿਕਮੇ ਜਾਣਕਾਰੀ ਦੇ ਦਿੱਤੀ ਗਈ ਹੈ। ਮੌਕੇ 'ਤੇ ਪਹੁੰਚੀ ਜੰਗਲਾਤ ਮਹਿਕਮੇ ਦੀ ਟੀਮ ਵੱਲੋਂ ਸਖ਼ਤ ਮੁਸ਼ਕੱਤ ਦੇ ਬਾਅਦ ਕਾਬੂ ਕਰ ਲਿਆ ਗਿਆ। ਇਥੇ ਦੱਸਣਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਸਰਦੀਆਂ ਦੇ ਮੌਸਮ ਵਿਚ ਜੰਗਲਾਂ ਵਿਚੋਂ ਨਿਕਲ ਕੇ ਸਾਂਭਰ ਆ ਚੁੱਕੇ ਹਨ।
ਲੰਬੀ 'ਚ ਗਰਜੇ ਭਗਵੰਤ ਮਾਨ, ਕਿਹਾ- ਮੁੱਖ ਮੰਤਰੀ ਚੰਨੀ ਤੇ ਸੁਖਬੀਰ ਇਕ-ਸਿੱਕੇ ਦੇ ਦੋ ਪਹਿਲੂ
NEXT STORY