ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਹੱਡ ਚੀਰਵੀਂ ਠੰਡ ਪੈ ਰਹੀ ਹੈ ਅਤੇ ਸਿਹਤ ਵਿਭਾਗ ਵਲੋਂ ਵੀ ਲੋਕਾਂ ਲਈ ਠੰਡ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉੱਥੇ ਹੀ ਸਕੂਲੀ ਵਿਦਿਆਰਥੀਆਂ ਦੀਆਂ ਛੁੱਟੀਆਂ ਅੱਜ ਖ਼ਤਮ ਹੋ ਰਹੀਆਂ ਹਨ। ਦਰਅਸਲ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਵੱਧ ਰਹੀ ਠੰਡ ਨੂੰ ਦੇਖਦੇ ਹੋਏ ਛੁੱਟੀਆਂ 'ਚ ਹੋਰ ਵਾਧਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਸਮੇਂ ਪੂਰੇ ਪੰਜਾਬ 'ਚ ਸੀਤ ਲਹਿਰ ਦਾ ਜ਼ੋਰ ਹੈ। ਇਸ ਦਰਮਿਆਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਪਰੇਸ਼ਾਨੀ 'ਚ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਛੁੱਟੀਆਂ ਬਾਰੇ ਕੋਈ ਫ਼ੈਸਲਾ ਲੈ ਸਕਦੀ ਹੈ। ਜੇਕਰ ਸਰਕਾਰ ਛੁੱਟੀਆਂ ਵਧਾਉਂਦੀ ਹੈ ਤਾਂ ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ, ਇਸ ਬਾਰੇ ਫਿਲਹਾਲ ਅਜੇ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ। ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚੱਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਾਵਧਾਨ! ਮੌਸਮ ਵਿਭਾਗ ਵਲੋਂ Severe Cold ਦੀ ਚਿਤਾਵਨੀ, ਅਗਲੇ 2-3 ਦਿਨ ਰਹੋ ਬਚ ਕੇ
ਇਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ। ਅਜਿਹੇ 'ਚ ਸਵੇਰੇ-ਸਵੇਰੇ ਵਿਦਿਆਰਥੀਆਂ ਖ਼ਾਸ ਕਰਕੇ ਛੋਟੇ ਬੱਚਿਆਂ ਦਾ ਸਕੂਲ ਜਾਣਾ ਔਖਾ ਜਾਪ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਹੰਗ ਬਾਬਾ ਹਰਜੀਤ ਸਿੰਘ ਰਸੂਲਪੁਰ ਨੂੰ ਰਾਸ਼ਟਰੀ ਸੰਤ ਐਲਾਨਿਆ
NEXT STORY