ਜਲੰਧਰ (ਗੁਲਸ਼ਨ) : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਪ੍ਰਕਿਰਿਆ ਐਤਵਾਰ ਨੂੰ ਸਮਾਪਤ ਹੋ ਗਈ। ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. ’ਚ ਕੈਦ ਹੋ ਗਈ। ਕਿਸ ਦੇ ਸਿਰ ’ਤੇ ਤਾਜ ਸਜੇਗਾ, ਅਗਲਾ ਵਿਧਾਇਕ ਕੌਣ ਹੋਵੇਗਾ, ਪੰਜਾਬ ’ਚ ਕਿਸ ਪਾਰਟੀ ਦੀ ਸਰਕਾਰ ਬਣੇਗੀ, ਇਨ੍ਹਾਂ ਸਾਰੀਆਂ ਗੱਲਾਂ ਦਾ ਮੁਲਾਂਕਣ ਸ਼ੁਰੂ ਹੋ ਗਿਆ ਹੈ ਪਰ ਫੈਸਲਾ 10 ਮਾਰਚ ਨੂੰ ਹੀ ਹੋਵੇਗਾ। ਪਿਛਲੇ ਡੇਢ ਮਹੀਨੇ ਤੋਂ ਭਾਜਪਾ, ਕਾਂਗਰਸ, ਅਕਾਲੀ ਦਲ, ‘ਆਪ’ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਦਿਨ-ਰਾਤ ਚੋਣ ਪ੍ਰਚਾਰ ਕਰਨ ਅਤੇ ਵੋਟਰਾਂ ਨਾਲ ਰਾਬਤਾ ਕਾਇਮ ਕਰ ਕੇ ਲੋਕਾਂ ਨੂੰ ਉਨ੍ਹਾਂ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲਾਂ ਕਰ ਰਹੇ ਸਨ। ਸਾਰੇ ਉਮੀਦਵਾਰ ਆਪਣੀ ਜਿੱਤ ਲਈ ਪੂਰੀ ਮਿਹਨਤ ਕਰ ਰਹੇ ਸਨ। ਮਲਟੀ ਕਾਰਨਰ ਲੜਾਈ ਹੋਣ ਕਾਰਨ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੋ ਰਿਹਾ ਹੈ ਕਿ ਕੌਣ ਜਿੱਤ ਰਿਹਾ ਹੈ ਅਤੇ ਕੌਣ ਪਿੱਛੇ ਹੈ ਪਰ ਵੋਟਾਂ ਵਾਲੇ ਦਿਨ ਵੱਖ-ਵੱਖ ਪਾਰਟੀਆਂ ਵੱਲੋਂ ਪੋਲਿੰਗ ਸਟੇਸ਼ਨਾਂ ਨੇੜੇ ਲਗਾਏ ਗਏ ਕਾਊਂਟਰਾਂ ’ਤੇ ਵੋਟਰਾਂ ਦੀ ਗਿਣਤੀ ਨੂੰ ਦੇਖ ਕੇ ਲੋਕ ਕਿਆਸ ਲਗਾ ਰਹੇ ਹਨ। ਹਾਲਾਂਕਿ ਇਸ ਵਾਰ ਚੋਣ ਨਤੀਜੇ ਕਾਫੀ ਦਿਲਚਸਪ ਹੋਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਗਿਆ ਹੈ। ਹੁਣ ਨਤੀਜਿਆਂ ਦੀ ਵਾਰੀ ਹੈ। ਸਾਰਿਆਂ ਦੀਆਂ ਨਜ਼ਰਾਂ 10 ਮਾਰਚ ’ਤੇ ਟਿਕ ਗਈਆਂ ਹਨ ਕਿਉਂਕਿ ਉਸ ਦਿਨ ਵੋਟਾਂ ਦੀ ਗਿਣਤੀ ਹੋਣੀ ਹੈ ਅਤੇ ਕਈਆਂ ਦੀ ਜਿੱਤ-ਹਾਰ ਦਾ ਫ਼ੈਸਲਾ ਹੋਣਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਰ ਈਸ਼ਾ ਕਾਲੀਆ ਈਸ਼ਾ ਕਾਲੀਆ ਨੇ ਦੱਸਿਆ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਸ਼ਾਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿਚ ਵਿਧਾਨ ਸਭਾ ਚੋਣਾਂ 2022 ਦਾ ਹੁਣ ਤੱਕ ਦਾ ਅਮਲ ਸ਼ਾਂਤਮਈ ਰਿਹਾ ਹੈ। ਉਨ੍ਹਾਂ ਦੱਸਿਆ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਕੁੱਲ 907 ਪੋਲਿੰਗ ਬੂਥਾਂ ’ਤੇ ਲੋਕਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੋਟਾਂ ਪਵਾਉਣ ਲਈ 8559 ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਵਿਚ 907 ਪ੍ਰੀਜ਼ਾਈਡਿੰਗ ਅਫ਼ਸਰ, 907 ਵਧੀਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 1814 ਪੋਲਿੰਗ ਅਫ਼ਸਰ ਸ਼ਾਮਲ ਸਨ।
ਮਾਮਲਾ ਚੋਣਾਂ ਵਾਲੇ ਦਿਨ ਹੋਏ 2 ਨੌਜਵਾਨਾਂ ਦੇ ਕਤਲ ਦਾ, ਰੋਡ ਜਾਮ ਕਰ ਪੀੜਤ ਪਰਿਵਾਰਾਂ ਨੇ ਕੀਤੀ ਇਹ ਮੰਗ
NEXT STORY