ਖੰਨਾ (ਬਿਪਨ) : ਖੰਨਾ ਸ਼ਹਿਰ ਦੇ ਕ੍ਰਿਸ਼ਨਾ ਨਗਰ 'ਚ ਗੁਰਦੁਆਰਾ ਸਾਹਿਬ ਅਤੇ ਮੰਦਰ ਨੇੜੇ ਖੁੱਲ੍ਹ ਰਹੇ ਸ਼ਰਾਬ ਦੇ ਠੇਕੇ ਦਾ ਕਾਂਗਰਸੀ ਕੌਂਸਲਰ ਅਤੇ ਇਲਾਕੇ ਦੇ ਲੋਕਾਂ ਵਲੋਂ ਜੰਮ ਕੇ ਵਿਰੋਧ ਕੀਤਾ ਗਿਆ। ਇਸ ਸਬੰਧੀ ਕੌਂਸਲਰ ਗੁਰਮੀਤ ਨਾਗਪਾਲ ਦਾ ਕਹਿਣਾ ਹੈ ਕਿ ਇਹ ਠੇਕਾ ਗੁਰਦੁਆਰਾ, ਮੰਦਰ ਅਤੇ ਸਕੂਲ ਨੂੰ ਜਾਣ ਵਾਲੇ ਰਸਤੇ 'ਤੇ ਖੁੱਲ੍ਹ ਰਿਹਾ ਹੈ, ਜੋ ਕਿ ਬਿਲਕੁਲ ਗਲਤ ਹੈ ਅਤੇ ਇਸ ਨੂੰ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ 'ਚ ਉਹ ਇਲਾਕੇ ਦੇ ਲੋਕਾਂ ਨਾਲ ਮਿਲ ਕੇ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਮਹਿਕਮੇ ਦੇ ਅਫਸਰਾਂ ਨੂੰ ਵੀ ਸ਼ਿਕਾਇਤ ਕਰਨਗੇ। ਉੱਥੇ ਹੀ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਠੇਕਾ ਕਿਸੇ ਵੀ ਹਾਲਤ 'ਚ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ, ਫਿਰ ਭਾਵੇਂ ਉਨ੍ਹਾਂ ਨੂੰ ਜਿੰਨੇ ਮਰਜ਼ੀ ਧਰਨੇ ਲਾਉਣੇ ਪੈਣ। ਇਲਾਕਾ ਵਾਸੀਆਂ ਵਲੋਂ ਠੇਕੇਦਾਰ ਖਿਲਾਫ ਲਿਖਤੀ ਸ਼ਿਕਾਇਤ ਪੁਲਸ ਨੂੰ ਦੇ ਦਿੱਤੀ ਗਈ ਹੈ।
ਲੀਡਰਾਂ ਦਾ ਡੋਪ ਟੈਸਟ ਨਹੀਂ, ਨੀਅਤ ਦਾ ਹੋਵੇ ਟੈਸਟ : ਜਾਖੜ
NEXT STORY