ਲੁਧਿਆਣਾ (ਨਰਿੰਦਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਇੱਕ ਪਾਸੇ ਲਗਾਤਾਰ ਪੰਜਾਬ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਦੀ ਘਰ-ਘਰ ਤੱਕ ਪਹੁੰਚ ਕਰਵਾਉਣ ਲਈ ਕਾਹਲੇ ਹਨ, ਉੱਥੇ ਹੀ ਲਗਾਤਾਰ ਇਸ ਫੈਸਲੇ ਦਾ ਵਿਰੋਧ ਵੀ ਹੋ ਰਿਹਾ ਹੈ। ਪਹਿਲਾਂ ਅਕਾਲੀ ਦਲ ਫਿਰ ਕਾਂਗਰਸ ਦੇ ਹੀ ਕੁਝ ਆਗੂ ਅਤੇ ਹੁਣ ਲੋਕ ਇਨਸਾਫ ਪਾਰਟੀ ਵੱਲੋਂ ਨੌਜਵਾਨਾਂ ਨਾਲ ਇਕੱਠੇ ਹੋ ਕੇ ਲੁਧਿਆਣਾ ਦੁੱਗਰੀ ਇਲਾਕੇ ਦੇ ਸ਼ਰਾਬ ਦੇ ਠੇਕੇ ਬਾਹਰ ਓਪਨ ਜਿੰਮ ਖੋਲ੍ਹ ਕੇ ਇਸ ਦਾ ਵਿਰੋਧ ਕੀਤਾ ਗਿਆ ਹੈ।
ਸ਼ਰਾਬ ਦੇ ਠੇਕੇ ਬਾਹਰ ਖੁੱਲ੍ਹੇ ਓਪਨ ਜਿੰਮ 'ਚ ਕੌਮਾਂਤਰੀ ਪੱਧਰ ਦੇ ਖਿਡਾਰੀ ਪਹੁੰਚੇ ਅਤੇ ਉਨ੍ਹਾਂ ਨੇ ਵੇਟ ਲਿਫਟਿੰਗ ਬਾਡੀ ਬਿਲਡਿੰਗ ਕੀਤੀ ਅਤੇ ਸਰਕਾਰ ਨੂੰ ਜਿੰਮ ਖੋਲ੍ਹਣ ਦੀ ਅਪੀਲ ਕੀਤੀ। ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਸੰਨੀ ਕੈਂਥ ਨੇ ਕਿਹਾ ਕਿ ਕੀ ਸਿਰਫ ਸ਼ਰਾਬ ਨਾਲ ਹੀ ਸਰਕਾਰ ਦਾ ਰੈਵੀਨਿਊ ਵੱਧਦਾ ਹੈ? ਉਨ੍ਹਾਂ ਕਿਹਾ ਕਿ ਇਸ ਨਾਲ ਘਰੇਲੂ ਹਿੰਸਾ ਵਧੇਗੀ ਅਤੇ ਉਸ ਲਈ ਕੌਣ ਜ਼ਿੰਮੇਵਾਰ ਹੋਵੇਗਾ। ਉਧਰ ਦੂਜੇ ਪਾਸੇ ਵਿਸ਼ਵ ਰਿਕਾਰਡ ਆਪਣੇ ਨਾਂ ਕਰ ਚੁੱਕੇ ਅਵਤਾਰ ਸਿੰਘ ਲਲਤੋਂ ਅਤੇ ਵੈਕੀ ਨੇ ਵੀ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਹੁਣ ਲੋੜ ਹੈ ਨੌਜਵਾਨ ਪੀੜ੍ਹੀ ਨੂੰ ਆਪਣੇ ਆਪ ਨੂੰ ਸਿਹਤਮੰਦ ਰੱਖਣ ਦੀ ਤਾਂ ਜੋ ਉਹ ਕੋਰੋਨਾ ਵਰਗੀ ਬਿਮਾਰੀ ਨਾਲ ਲੜ ਸਕਣ।
ਮੋਗਾ ਵਾਸੀਆਂ ਲਈ ਰਾਹਤ ਭਰੀ ਖਬਰ, 7 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਮਿਲੀ ਛੁੱਟੀ
NEXT STORY