ਲੁਧਿਆਣਾ (ਨਰਿੰਦਰ) : ਪੰਜਾਬ ਸਰਕਾਰ ਵੱਲੋਂ ਅੱਜ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ ਅਤੇ ਵੀਰਵਾਰ ਸਵੇਰੇ ਨੌ ਵਜੇ ਤੋਂ ਲੈ ਕੇ ਦੁਪਹਿਰ ਇਕ ਵਜੇ ਤੱਕ ਸ਼ਰਾਬ ਦੇ ਠੇਕੇ ਖੋਲ੍ਹੇ ਜਾਣੇ ਸਨ, ਜਿਸ ਤੋਂ ਬਾਅਦ ਹੋਮ ਡਿਲੀਵਰੀ ਵੀ ਸ਼ੁਰੂ ਕੀਤੀ ਜਾਣੀ ਸੀ ਪਰ ਠੇਕੇਦਾਰਾਂ ਨੇ ਆਪਣੀਆਂ ਕੁਝ ਮੰਗਾਂ ਸਰਕਾਰ ਅੱਗੇ ਰੱਖ ਦਿੱਤੀਆਂ ਅਤੇ ਠੇਕੇ ਨਾ ਖੋਲ੍ਹਣ ਦਾ ਫੈਸਲਾ ਲਿਆ। ਠੇਕੇਦਾਰਾਂ ਦੀ ਮੁੱਖ ਮੰਗ ਹੈ ਕਿ ਸਰਕਾਰ ਨੇ ਠੇਕੇ ਖੋਲ੍ਹਣ ਦੀ ਜੋ ਸਮਾਂ ਸੀਮਾ ਤੈਅ ਕੀਤੀ ਹੈ, ਉਹ ਸਹੀ ਨਹੀਂ ਹੈ ਕਿਉਂਕਿ ਦਿਨ ਵੇਲੇ ਉਨ੍ਹਾਂ ਦੀ ਵਿਕਰੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਹੁਣ Zomato ਆਰਡਰ 'ਤੇ ਘਰ-ਘਰ ਕਰੇਗਾ ਸ਼ਰਾਬ ਦੀ ਡਿਲਵਰੀ
ਇਸ ਦੌਰਾਨ ਗੱਲਬਾਤ ਕਰਦਿਆਂ ਸ਼ਰਾਬ ਦੇ ਲੁਧਿਆਣਾ ਤੋਂ ਠੇਕੇਦਾਰ ਅਤੇ ਵਾਈਨ ਐਸੋਸੀਏਸ਼ਨ ਦੇ ਮੈਂਬਰ ਸੰਬੋਧ ਗਰਗ ਸ਼ਾਲੂ ਨੇ ਕਿਹਾ ਕਿ ਪੰਜਾਬ ਦੇ ਸਾਰੇ ਹੀ ਠੇਕੇਦਾਰਾਂ ਨੇ ਸ਼ਰਾਬ ਦੇ ਠੇਕੇ ਨਾ ਖੋਲ੍ਹਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਸਮਾਂ ਸੀਮਾ ਤੈਅ ਕੀਤੀ ਹੈ, ਉਹ ਗ਼ਲਤ ਹੈ ਕਿਉਂਕਿ 4-5 ਘੰਟੇ 'ਚ ਵਿਕਰੀ ਨਹੀਂ ਹੁੰਦੀ। ਨਾਲ ਹੀ ਉਨ੍ਹਾਂ ਪੁਰਾਣੇ ਸਟਾਕ ਨੂੰ ਲੈ ਕੇ ਵੀ ਸਰਕਾਰ ਦਾ ਸਟੈਂਡ ਸਾਫ਼ ਨਾ ਹੋਣ ਦੀ ਗੱਲ ਕਹੀ ਹੈ। ਠੇਕੇਦਾਰ ਨੇ ਕਿਹਾ ਹੈ ਕਿ ਸਰਕਾਰ ਸ਼ਰਾਬ ਦੀ ਹੋਮ ਡਿਲੀਵਰੀ ਦੀ ਗੱਲ ਕਹਿ ਰਹੀ ਹੈ, ਉਹ ਵੀ ਮੁਮਕਿਨ ਨਹੀਂ ਕਿਉਂਕਿ ਉਨ੍ਹਾਂ ਕੋਲ ਸ਼ਰਾਬ ਦੀਆਂ ਦੁਕਾਨਾਂ 'ਤੇ ਇੰਨੇ ਕਰਿੰਦੇ ਮੌਜੂਦ ਨਹੀਂ ਹਨ।
ਇਹ ਵੀ ਪੜ੍ਹੋ : ਸਰਕਾਰ ਦੀਆਂ ਗਲਤ ਨੀਤੀਆਂ ਦੇ ਚੱਲਦੇ ਮੋਗਾ 'ਚ ਪਹਿਲੇ ਦਿਨ ਨਹੀਂ ਖੁੱਲ੍ਹੇ ਸ਼ਰਾਬ ਦੇ ਠੇਕੇ
ਠੇਕੇਦਾਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਕਰੋੜਾਂ ਰੁਪਿਆ ਦਾ ਸਟੋਕ ਅੰਦਰ ਪਿਆ ਹੈ ਅਤੇ ਸਰਕਾਰ ਉਨ੍ਹਾਂ ਤੋਂ ਹੁਣ ਨਵੀਂ ਫੀਸ ਵੀ ਭਰਨ ਦੀ ਗੱਲ ਕਹਿ ਰਹੀ ਹੈ, ਜਦੋਂ ਕਿ ਉਨ੍ਹਾਂ ਦਾ ਕੰਮ ਨਹੀਂ ਚੱਲ ਰਿਹਾ ਅਤੇ ਉਹ ਇੱਕ ਮਹੀਨੇ ਤੋਂ ਵਿਹਲੇ ਬੈਠੇ ਹੋਏ ਮੰਦੀ ਦੀ ਮਾਰ ਝੱਲ ਰਹੇ ਹਨ। ਜ਼ਿਕਰ ਯੋਗ ਹੈ ਕਿ ਪੰਜਾਬ ਸਰਕਾਰ ਕੇਂਦਰੀ ਗ੍ਰਹਿ ਮੰਤਰੀ ਨੂੰ ਦੋ ਵਾਰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਅਪੀਲ ਕਰ ਚੁੱਕੀ ਹੈ, ਜਿਸ ਤੋਂ ਬਾਅਦ ਸਰਕਾਰ ਨੇ ਠੇਕੇ ਖੋਲ੍ਹਣ ਦਾ ਫੈਸਲਾ ਵੀ ਦੇ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਨੂੰ ਸ਼ਰਾਬ ਦੇ ਠੇਕੇ ਬੰਦ ਹੋਣ ਕਾਰਨ 500 ਕਰੋੜ ਰੁਪਏ ਮਹੀਨੇਵਾਰ ਦਾ ਮਾਲੀਆ ਨੁਕਸਾਨ ਹੋ ਰਿਹਾ ਹੈ ਅਤੇ ਇਸ ਨੁਕਸਾਨ ਦੀ ਭਰਪਾਈ ਲਈ ਹੀ ਸਰਕਾਰ ਠੇਕੇ ਖੋਲ੍ਹਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਨਹੀਂ ਲੱਗ ਰਹੀ 'ਕੋਰੋਨਾ' ਨੂੰ ਬ੍ਰੇਕ, 5 ਨਵੇਂ ਮਰੀਜ਼ਾਂ ਨਾਲ 129 ਤੱਕ ਪੁੱਜਾ ਅੰਕੜਾ
ਫਿਰ ਸ਼ਰਮਸਾਰ ਹੋਈ ਇਨਸਾਨੀਅਤ, 7 ਸਾਲਾ ਬੱਚੀ ਨਾਲ ਮਿਟਾਈ ਹਵਸ
NEXT STORY