ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਪਾਰਲੀਮੈਂਟ ਚੋਣਾਂ ’ਚ ਪਹਿਲੀ ਵਾਰ 4 ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਤ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ ਨੂੰ ਵਿਸ਼ਵ ਵਿਆਪੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਦਿਆਂ ਬਰਤਾਨੀਆ ਵਿਚ ਵਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ- SGPC ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਨਿੰਦਾ ਮਤਾ ਪਾਸ, ਕਿਹਾ- ਦਰਜ ਹੋਵੇ ਮਾਮਲਾ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੀ ਇਕ-ਡੇਢ ਸਦੀ ਦੌਰਾਨ ਸਿੱਖਾਂ ਨੇ ਪੰਜਾਬ ਅਤੇ ਭਾਰਤ ਤੋਂ ਬਾਹਰ ਪੱਛਮੀ ਦੇਸ਼ਾਂ ਵੱਲ ਪ੍ਰਵਾਸ ਕੀਤਾ ਅਤੇ ਅੱਜ ਦੁਨੀਆ ਦੇ 161 ਤੋਂ ਵੱਧ ਮੁਲਕਾਂ ਵਿਚ ਸਿੱਖ ਵੱਸਦੇ ਹਨ। ਉਨ੍ਹਾਂ ਆਖਿਆ ਕਿ ਬੇਸ਼ੱਕ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚ ਸਿੱਖ ਚੰਗੀ ਰਾਜਨੀਤਕ ਸਥਿਤੀ ਵਿਚ ਬੈਠੇ ਹੋਏ ਹਨ ਅਤੇ ਬਰਤਾਨੀਆ ਵਿਚ ਪਹਿਲਾਂ ਵੀ ਸਿੱਖ ਸਿਵਲ, ਪ੍ਰਸ਼ਾਸਨਿਕ ਤੇ ਰਾਜਨੀਤਕ ਖੇਤਰ ਵਿਚ ਚੰਗਾ ਪ੍ਰਭਾਵ ਬਣਾ ਚੁੱਕੇ ਹਨ ਪਰ ਬਰਤਾਨੀਆ ਵਿਚ ਹੁਣੇ ਹੋਈਆਂ ਪਾਰਲੀਮੈਂਟ ਚੋਣਾਂ ਦੌਰਾਨ ਚਾਰ ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਤ 5 ਬੀਬੀਆਂ ਦਾ ਪਾਰਲੀਮੈਂਟ ਮੈਂਬਰ ਬਣਨਾ ਵੱਡੇ ਮਾਣ ਵਾਲੀ ਗੱਲ ਹੈ।
ਇਹ ਵੀ ਪੜ੍ਹੋ- ਸੰਸਦ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤਸਵੀਰ ਲੈ ਕੇ ਜਾਣ 'ਤੇ ਐੱਸ. ਜੀ. ਪੀ. ਸੀ. ਸਖ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਹੌਲਦਾਰ ਨੂੰ ਕੀਤਾ ਗ੍ਰਿਫ਼ਤਾਰ
NEXT STORY