ਚੰਡੀਗੜ੍ਹ- ਪੰਜਾਬ ਦੇ ਕਈ ਇਲਾਕਿਆਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਪਹਿਲੀ ਵਾਰ ਇਸ ਸੀਜ਼ਨ 'ਚ ਨਵੰਬਰ ਮਹੀਨੇ 'ਚ ਪਾਰਾ 8 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਪਹਾੜਾਂ 'ਚ ਹੋਈ ਬਰਫ਼ਬਾਰੀ ਤੋਂ ਬਾਅਦ ਉੱਥੋਂ ਚੱਲਣ ਵਾਲੀਆਂ ਠੰਡੀਆਂ ਹਵਾਵਾਂ ਨੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਤੇ ਰਾਤ ਵੇਲੇ ਠੰਡ ਵਧ ਗਈ ਹੈ, ਹਾਲਾਂਕਿ ਦਿਨ ਵੇਲੇ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੁਲਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋਏ ਤਬਾਦਲੇ
ਮੌਸਮ ਵਿਭਾਗ ਨੇ ਪੰਜਾਬ ਲਈ ਅਗਲੇ ਦਿਨਾਂ ਦੀ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਜਾਰੀ ਕਰ ਦਿੱਤੀ ਹੈ। 19 ਨਵੰਬਰ ਤੋਂ ਪੰਜਾਬ 'ਚ ਧੁੰਦ ਦਾ ਦੌਰ ਸ਼ੁਰੂ ਹੋ ਜਾਵੇਗਾ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਲਈ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। 20 ਨਵੰਬਰ ਨੂੰ ਧੁੰਦ ਦਾ ਦਾਇਰਾ ਹੋਰ ਵਧ ਜਾਵੇਗਾ। ਇਸ ਦਿਨ ਉੱਤਰੀ ਜ਼ਿਲ੍ਹਿਆਂ ਦੇ ਨਾਲ-ਨਾਲ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਐਸ.ਏ.ਐਸ. ਨਗਰ ਮੋਹਾਲੀ 'ਚ ਵੀ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਉੱਥੇ ਹੀ 21 ਅਤੇ 22 ਨਵੰਬਰ ਨੂੰ ਵੀ ਇਹੀ ਸਥਿਤੀ ਬਣੀ ਰਹੇਗੀ, ਜਿਸ ਦੌਰਾਨ ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਧੁੰਦ ਦਾ ਯੈਲੋ ਅਲਰਟ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਸਵੇਰੇ-ਸ਼ਾਮ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- ਪਠਾਨਕੋਟ-ਡਲਹੌਜ਼ੀ-ਚੰਬਾ ਹਾਈਵੇਅ ਤੋਂ ਡੂੰਘੀ ਖੱਡ 'ਚ ਡਿੱਗੀ ਜੀਪ, ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ 'ਚ ਬੇਅਦਬੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਖ਼ਤ, ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰ ਤਲਬ
NEXT STORY