ਸੰਗਰੂਰ (ਸਿੰਗਲਾ)- ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ’ਚ ਬੀਮਾਰੀਆਂ ਤੋਂ ਬਚਾਅ ਲਈ ਖਾਸ ਸਾਵਧਾਨੀਆਂ ਵਰਤੀਆਂ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੀਤਾ। ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਸਰਦੀ ’ਚ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਢ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ’ਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਢ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ’ਤੇ ਟੋਪੀ ਅਤੇ ਪੈਰਾਂ ’ਚ ਜੁਰਾਬਾਂ ਜ਼ਰੂਰ ਪਾਈਆਂ ਜਾਣ।
ਇਹ ਖ਼ਬਰ ਵੀ ਪੜ੍ਹੋ - Breaking News: ਸਸਤਾ ਹੋ ਗਿਆ LPG ਸਿਲੰਡਰ, ਨਵੇਂ ਸਾਲ 'ਤੇ ਮਿਲਿਆ ਤੋਹਫ਼ਾ
ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ’ਚ ਘਰਾਂ ’ਚ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਿਤ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬੀਮਾਰੀ ਦੇ ਮਰੀਜ਼ ਬਹੁਤੀ ਠੰਢ ਹੋਣ ’ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ’ਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਇਸ ਮੌਸਮ ’ਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ’ਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ’ਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ-ਥੋੜੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਧੀਆਂ ਸਰਦੀ ਦੀਆਂ ਛੁੱਟੀਆਂ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ
ਉਨ੍ਹਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ’ਤੇ ਫਲੂ ਹੋ ਜਾਂਦਾ ਹੈ। ਠੰਢ ’ਚ ਕੰਬਣੀ ਆਉਣ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਾਰਮਿਕ ਸਥਾਨ 'ਤੇ ਪਤੀ ਨੂੰ ਦੋਸਤ ਨਾਲ ਸੰਬੰਧ ਬਣਾਉਂਦੇ ਦੇਖ ਪਤਨੀ ਦੇ ਉਡੇ ਹੋਸ਼, ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
NEXT STORY