ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਵਿੱਕੀ): ਪੰਜਾਬ ਵਿਚ ਸਰਦੀ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਪਹਿਲਾਂ 24 ਦਸੰਬਰ ਤੋਂ 31 ਦਸੰਬਰ ਤਕ ਛੁੱਟੀਆਂ ਕੀਤੀਆਂ ਗਈਆਂ ਸਨ ਪਰ ਅੱਜ ਕੀਤੇ ਗਏ ਐਲਾਨ ਮੁਤਾਬਕ ਹੁਣ ਛੁੱਟੀਆਂ 7 ਜਨਵਰੀ ਤਕ ਰਹਿਣਗੀਆਂ। ਸਿੱਖਿਆ ਵਿਭਾਗ ਦੇ ਇਨ੍ਹਾਂ ਹੁਕਮਾਂ ਵਿਚਹੁਣ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਸਿੱਖਿਆ ਵਿਭਾਗ ਵੱਲੋਂ ਸੂਬੇ ਵਿਚ ਵਧੀ ਠੰਡ ਦੇ ਹਵਾਲੇ ਨਾਲ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਮਗਰੋਂ ਹੁਣ 4 ਤੇ 9 ਜਨਵਰੀ ਲਈ ਹੋ ਗਿਆ ਵੱਡਾ ਐਲਾਨ (ਵੀਡੀਓ)
ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।
— Harjot Singh Bains (@harjotbains) December 31, 2024
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੇਜ਼ ਮੀਂਹ ਦੇ ਨਾਲ ਪੈਣਗੇ ਗੜ੍ਹੇ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ, "ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲ੍ਹਣਗੇ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਨੇ ਗਿਆਨੀ ਹਰਪ੍ਰੀਤ ਸਿੰਘ 'ਤੇ ਲਿਆ ਅਹਿਮ ਫੈਸਲਾ
NEXT STORY