ਲੁਧਿਆਣਾ (ਸਲੂਜਾ) : ਪੰਜਾਬ ਵਿਚ ਅਗਲੇ 72 ਘੰਟਿਆਂ ਦੌਰਾਨ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਇਹ ਸੰਭਾਵਨਾ ਪ੍ਰਗਟ ਕਰਦਿਆਂ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਕੁੱਝ ਪਹਾੜੀ ਖੇਤਰਾਂ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਨੇ ਜ਼ੋਰ ਫੜ੍ਹਨਾ ਸੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕਤਲ ਦੀ ਵੱਡੀ ਵਾਰਦਾਤ, ASI ਨੇ ਸ਼ਰੇਆਮ ਦੁਕਾਨਦਾਰ ਦੀ ਛਾਤੀ 'ਤੇ ਮਾਰੀ ਗੋਲੀ
ਇਸ ਕਾਰਨ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਮੌਸਮ ਦੇ ਮਿਜਾਜ਼ ‘ਚ ਠੰਡ ਦਾ ਅਹਿਸਾਸ ਪਹਿਲਾਂ ਨਾਲੋਂ ਜ਼ਿਆਦਾ ਮਹਿਸੂਸ ਹੋਣ ਲੱਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਦੇਰ ਰਾਤ ਅਤੇ ਸਵੇਰ ਸਮੇਂ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ ਵਾਪਰੇ ਭਿਆਨਕ ਹਾਦਸੇ 'ਚ ਮਾਸੂਮ ਸਣੇ 3 ਲੋਕਾਂ ਦੀ ਮੌਤ, ਖ਼ੌਫ਼ਨਾਕ ਮੰਜ਼ਰ ਦੇਖ ਦਹਿਲ ਗਏ ਲੋਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪਿੰਡ ਝਬੇਲਵਾਲੀ ਵਿਖੇ ਫੁੱਲਾਂ ਦੀ ਵਰਖਾ ਨਾਲ ਕਿਸਾਨਾਂ ਦਾ ਕੀਤਾ ਗਿਆ ਸਵਾਗਤ
NEXT STORY