ਲੁਧਿਆਣਾ (ਮਹਿਰਾ) : ਜ਼ਿਲ੍ਹਾ ਲੁਧਿਆਣਾ ਦੀਆਂ ਅਦਾਲਤਾਂ 25 ਦਸੰਬਰ ਤੋਂ ਲੈ ਕੇ ਇਕ ਜਨਵਰੀ ਤੱਕ ਹੋਣ ਵਾਲੀਆਂ ਸਰਦੀਆਂ ਦੀਆਂ ਛੁੱਟੀਆਂ ਕਾਰਨ ਬੰਦ ਰਹਿਣਗੀਆਂ। ਉਕਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਸੱਗੜ, ਸੈਕਟਰੀ ਹਿਮਾਂਸ਼ੂ ਵਾਲੀਆ ਅਤੇ ਸੀਨੀਅਰ ਐਡਵੋਕੇਟ ਨਿਤਿਨ ਕਪਿਲਾ ਨੇ ਦੱਸਿਆ ਕਿ ਸਰਦੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਅਦਾਲਤਾਂ ’ਚ ਬਕਾਇਆ ਦੀਵਾਨੀ ਤੇ ਫ਼ੌਜ਼ਦਾਰੀ ਮਾਮਲਿਆਂ ਦੀ ਸੁਣਵਾਈ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਸ ਦੌਰਾਨ ਅਦਾਲਤਾਂ ’ਚ ਆਉਣ ਵਾਲੇ ਜ਼ਰੂਰੀ ਮਾਮਲਿਆਂ ਨੂੰ ਲੈ ਕੇ ਡਿਊਟੀ ਮੈਜਿਸਟ੍ਰੇਟ ਅਦਾਲਤਾਂ ’ਚ ਮੌਜੂਦ ਰਹਿਣਗੇ, ਨਾਲ ਹੀ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਵਲੋਂ ਜ਼ਰੂਰੀ ਮਾਮਲਿਆਂ ਦੀ ਸੁਣਵਾਈ ਨੂੰ ਲੈ ਕੇ ਸੈਸ਼ਨ ਕੋਰਟ ਅਤੇ ਹੇਠਲੀਆਂ ਅਦਾਲਤਾਂ ’ਚ ਜੱਜਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਪਿਆ ਚੀਕ-ਚਿਹਾੜਾ (ਵੀਡੀਓ)
ਰੰਧਾਵਾ ਵਲੋਂ ਲਗਾਈਆਂ ਗਈਆਂ ਡਿਊਟੀਆਂ ਮੁਤਾਬਕ 25 ਦਸੰਬਰ ਤੋਂ 1 ਜਨਵਰੀ ਤੱਕ ਅਦਾਲਤਾਂ 'ਚ ਆਉਣ ਵਾਲੇ ਜ਼ਰੂਰੀ ਮਾਮਲਿਆਂ ਜ਼ਮਾਨਤ ਪਟੀਸ਼ਨਾਂ ਅਤੇ ਸਟੇਲ ਐਪਲੀਕੇਸ਼ਨ ਆਦਿ ਮਾਮਲਿਆਂ ਦੀ ਸੁਣਵਾਈ ਕੀਤੀ ਜਾਵੇਗੀ, ਤਾਂ ਕਿ ਲੋਕਾਂ ਨੂੰ ਨਿਆਂ ਮਿਲ ਸਕੇ। ਇਸ ਤੋਂ ਇਲਾਵਾ ਜ਼ਿਲ੍ਹਾ ਅਟਾਰਨੀ ਦਿਨੇਸ਼ ਕੁਮਾਰ ਵਰਮਾ ਵਲੋਂ ਵੀ ਛੁੱਟੀਆਂ ਦੌਰਾਨ ਜ਼ਮਾਨਤ ਪਟੀਸ਼ਨਾਂ ਅਤੇ ਹੋਰਨਾਂ ਮਾਮਲਿਆਂ ’ਤੇ ਸਰਕਾਰ ਵਲੋਂ ਆਪਣਾ ਪੱਖ ਰੱਖਣ ਲਈ ਸਰਕਾਰੀ ਵਕੀਲਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੀਆਂ ਤਿੰਨ ਔਰਤਾਂ ਨੇ ਅੰਤਰਰਾਸ਼ਟਰੀ ਮੰਚ ’ਤੇ ਰੱਚਿਆ ਇਤਿਹਾਸ, ਮਾਂ, ਧੀ ਅਤੇ ਸੱਸ ਨੂੰ ਮਿਲਿਆ ਤਾਜ
NEXT STORY