ਟਾਂਡਾ ਉੜਮੁੜ, (ਮੋਮੀ, ਪੰਡਿਤ, ਜਸਵਿੰਦਰ, ਕੁਲਦੀਸ਼, ਸ਼ਰਮਾ)- ਟਾਂਡਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਨਸ਼ਿਆਂ ਦੀ ਸਮੱਗਲਿੰਗ ਕਰਨ ਵਾਲੇ ਗੁਰਦਾਸਪੁਰ ਨਾਲ ਸਬੰਧਤ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿਚੋਂ ਅਫੀਮ ਬਰਾਮਦ ਕੀਤੀ ਹੈ।
ਥਾਣਾ ਮੁਖੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਤੇ ਡੀ. ਐੱਸ. ਪੀ. ਰਜਿੰਦਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਧੀਨ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਰਗਰਮ ਟਾਂਡਾ ਪੁਲਸ ਨੂੰ ਕਿਸੇ ਮੁਖਬਰ ਨੇ ਬੀਤੀ ਸ਼ਾਮ ਸੂਚਨਾ ਦਿੱਤੀ ਕਿ ਕਾਰ ਸਵਾਰ ਸਮੱਗਲਰ ਜਲੰਧਰ ਤੋਂ ਦਸੂਹਾ ਵੱਲ ਨਸ਼ਾ ਸਪਲਾਈ ਕਰਨ ਆ ਰਹੇ ਹਨ। ਟਾਂਡਾ ਪੁਲਸ ਦੀ ਟੀਮ ਨੇ ਏ. ਐੱਸ. ਆਈ. ਬਲਵਿੰਦਰ ਸਿੰਘ ਦੀ ਅਗਵਾਈ ਵਿਚ ਖੱਖ ਫਾਟਕ ਨਜ਼ਦੀਕ ਕੀਤੀ ਗਈ ਨਾਕਾਬੰਦੀ ਦੌਰਾਨ ਆਈ-ਟਵੰਟੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿਚ ਸਵਾਰ ਜਗਦੀਪ ਸਿੰਘ ਜੱਗੀ ਪੁੱਤਰ ਗੁਰਦੀਪ ਸਿੰਘ ਵਾਸੀ ਹਸਨਪੁਰ ਸਦਰ ਗੁਰਦਾਸਪੁਰ, ਦਮਨਪ੍ਰੀਤ ਸਿੰਘ ਦਮਨ ਪੁੱਤਰ ਰਘੁਵੀਰ ਸਿੰਘ ਵਾਸੀ ਨਬੀਪੁਰ ਅਤੇ ਨਰੇਸ਼ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਅਮੀਪੁਰ ਕੋਲੋਂ 780 ਗ੍ਰਾਮ ਅਫੀਮ ਬਰਾਮਦ ਹੋਈ।
ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਕਾਰ ਕਬਜ਼ੇ 'ਚ ਲੈ ਲਈ ਹੈ। ਥਾਣਾ ਮੁਖੀ ਪ੍ਰਦੀਪ ਸਿੰਘ ਨੇ ਦੱਸਿਆ ਕੇ ਦੋਸ਼ੀਆਂ ਖਿਲਾਫ਼ ਨਸ਼ਾ ਵਿਰੋਧੀ ਐਕਟ ਅਧੀਨ ਮਾਮਲਾ ਦਰਜ ਕਰਨ ਉਪਰੰਤ ਪੁੱਛਗਿੱਛ ਕੀਤੀ ਜਾ ਰਹੀ ਹੈ।
ਦਾਜ ਦੀ ਖਾਤਰ ਨੂੰਹ ਨੂੰ ਘਰੋਂ ਕੱਢਿਆ
NEXT STORY