ਚੰਡੀਗੜ੍ਹ (ਹਰੀਸ਼ਚੰਦਰ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਕਈ ਨੇਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼-ਵਿਦੇਸ਼ ਵਿਚ ਲੋਕਪ੍ਰਿਯਤਾ ਅਤੇ ਭਾਰਤ ਦੀ ਤਰੱਕੀ ਤੋਂ ਘਬਰਾ ਗਏ ਹਨ। ਚੁਘ ਨੇ ਇਕ ਬਿਆਨ ਵਿਚ ਕਿਹਾ ਕਿ ਦੋਵੇਂ ਮੁੱਖ ਮੰਤਰੀ ਭਾਰਤੀ ਸੰਵਿਧਾਨ ਅਤੇ ਭਾਰਤ ਰਤਨ ਤੇ ਸੰਵਿਧਾਨ ਨਿਰਮਾਤਾ ਬੀ. ਆਰ. ਅੰਬੇਡਕਰ ਦਾ ਅਪਮਾਨ ਕਰ ਰਹੇ ਹਨ ਅਤੇ ਲੋਕਾਂ ਵਿਚ ਨਿਰਆਧਾਰ ਡਰ ਪੈਦਾ ਕਰਨ ਦੀ ਸਾਜਿਸ਼ ਰਚਣ ਦੀ ਕੋਸ਼ਿਸ਼ ਕਰ ਰਹੇ ਹਨ। ਚੁਘ ਨੇ ਕਿਹਾ ਕਿ ਦੋਵੇਂ ਮੁੱਖ ਮੰਤਰੀ ਪਾਰਟੀ ਦੇ ਅੰਦਰ ਸਾਰੇ ਲੋਕੰਤਤਰਿਕ ਮਾਪਦੰਡਾਂ, ਲੋਕਪਾਲ ਦੀਆਂ ਧੱਜੀਆਂ ਉਡਾਉਂਦੇ ਹੋਏ ਮਾੜਾ ਵਿਵਹਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਦੋ ਮੌਜੂਦਾ ਐੱਮ.ਪੀ. ਭਾਜਪਾ ਦੇ ਹੋਣ ਲੱਗੇ ਨੇੜੇ ਤੇੜੇ! ਰਾਜਸੀ ਗਲਿਆਰਿਆਂ ’ਚ ਚਰਚਾ
ਇੰਨਾ ਹੀ ਨਹੀਂ, ਹੁਣ ਤਾਂ ਦੋਵੇਂ ਵਿਰੋਧੀ ਪਾਰਟੀਆਂ ਨੂੰ ਵੀ ਭਰਮਾਉਣ ਵਾਲੇ ਸੰਕੇਤ ਭੇਜਣ ਲੱਗੇ ਹਨ। ਚੁਘ ਨੇ ਕਿਹਾ ਕਿ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਉਪਲਬਧੀਆਂ ਹਾਸਲ ਕੀਤੀਆਂ ਹਨ, ਜਿਸ ਨਾਲ ਭਾਰਤ ਦਾ ਅਕਸ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੰਚ ’ਤੇ ਮਜਬੂਤ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਦ੍ਰਿਸ਼ਟੀ ਵਾਲੀ ਸਰਕਾਰ ’ਤੇ ਦੇਸ਼ ਦੇ ਹਰ ਇਕ ਨਾਗਰਿਕ ਨੂੰ ਮਾਣ ਮਹਿਸੂਸ ਹੁੰਦਾ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਤੇ ਭਗਵੰਤ ਮਾਨ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਮੁਹਿੰਮ ਕਰਨਗੇ ਸ਼ੁਰੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕੇਜਰੀਵਾਲ ਤੇ ਭਗਵੰਤ ਮਾਨ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਚੋਣ ਮੁਹਿੰਮ ਕਰਨਗੇ ਸ਼ੁਰੂ
NEXT STORY