ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪੁਲਸ ਸੁਰੱਖਿਆ ਨੂੰ ਵਾਪਿਸ ਲੈਣ 'ਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਜੀਠੀਆ ਦਾ ਸੁਰੱਖਿਆ ਕਵਚ ਇਸ ਲਈ ਵਾਪਿਸ ਲੈ ਲਿਆ ਗਿਆ ਹੈ ਕਿਉਂਕਿ ਅਕਾਲੀ ਦਲ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੋਇਆ ਸੀ ਅਤੇ ਨਾਲ ਹੀ ਜੰਮੂ ਕਸ਼ਮੀਰ 'ਚ ਪੰਜਾਬੀ ਨੂੰ ਰਾਜ ਭਾਸ਼ਾ ਦਾ ਦਰਜਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਕੇਂਦਰੀ ਮੰਤਰੀ ਮੰਡਲ ਅਤੇ ਕੌਮੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਛੱਡਣ ਤੋਂ ਇਲਾਵਾ ਸੰਸਦ 'ਚ ਕੇਂਦਰੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਵੋਟ ਕੀਤਾ ਸੀ। 'ਇਹ ਸਪੱਸ਼ਟ ਹੈ ਕਿ ਮਜੀਠੀਆ ਰਾਜਨੀਤਕ ਬਦਲੇ ਦੇ ਸ਼ਿਕਾਰ ਹਨ। ਸ਼੍ਰੋਮਣੀ ਅਕਾਲੀ ਦਲ ਇਸ ਤਰ੍ਹਾਂ ਦੇ ਹਥਕੰਡਿਆਂ ਦੇ ਅੱਗੇ ਨਹੀਂ ਝੁਕੇਗਾ ਅਤੇ ਉਹ ਕੇਂਦਰੀ ਕਾਨੂੰਨਾਂ ਨਾਲ-ਨਾਲ ਹੋਰ ਮੁੱਦਿਆਂ ਖ਼ਿਲਾਫ਼ ਕਿਸਾਨਾਂ ਅਤੇ ਪੰਜਾਬੀਆਂ ਨਾਲ ਖੜ੍ਹਾ ਰਹੇਗਾ ਜੋ ਸਮੂਹ ਢਾਂਚੇ ਨੂੰ ਕਮਜ਼ੋਰ ਕਰਦਾ ਹੈ ਜਾਂ ਅੰਦਰੂਨੀ ਰੂਪ ਤੋਂ ਪੰਜਾਬ ਵਿਰੋਧੀ ਹੈ। ਅਕਾਲੀ ਦਲ ਦਾ ਕਿਸਾਨਾਂ, ਗਰੀਬਾਂ ਅਤੇ ਦਲਿਤਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਖੜ੍ਹਾ ਹੋਣ ਦਾ 100 ਸਾਲ ਪੁਰਾਣਾ ਇਤਿਹਾਸ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਜਿੰਮੇਵਾਰੀ ਤੋਂ ਕਦੇ ਦੂਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਰਾਜੋਆਣਾ ਦੀ ਫ਼ਾਂਸੀ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਹੱਥ ਖਿੱਚੇ
ਚੀਮਾ ਨੇ ਕਿਹਾ ਕਿ ਇਸ ਤਰੀਕੇ ਦੀ ਰਾਜਨੀਤੀ ਰਾਜ ਦੀ ਸ਼ਾਂਤੀ ਲਈ ਠੀਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਇਕ ਸੀਨੀਅਰ ਖੱਬੇਪੱਖੀ ਨੇਤਾ ਅਤੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਕਤਲ ਸੁਰੱਖਿਆ ਵਾਪਿਸ ਲੈਣ ਤੋਂ ਬਾਅਦ ਕਰ ਦਿੱਤਾ ਗਿਆ ਸੀ। ਅਜਿਹੇ ਵਿਚ ਜੇਕਰ ਮਜੀਠੀਆ ਦੀ ਸੁਰੱਖਿਆ ਵਾਪਿਸ ਲੈਣ ਤੋਂ ਬਾਅਦ ਕੋਈ ਅਣਸੌਖਾਵੀਂ ਘਟਨਾ ਹੋਈ ਤਾਂ ਫਿਰ ਕੇਂਦਰੀ ਗ੍ਰਹਿ ਮੰਤਰਾਲਾ ਸਿੱਧੇ ਤੌਰ 'ਤੇ ਜਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ : ਬੁੱਢੇ ਨਾਲੇ ਦੇ 650 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਸ਼ਹਿਰ ਦੇ ਉਦਯੋਗਪਤੀਆਂ ਨੇ ਘਪਲੇ ਦਾ ਪੁਲੰਦਾ ਦੱਸਿਆ
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਹੋਈ ਜ਼ੈੱਡ ਪਲੱਸ ਸੁਰੱਖਿਆ ਨੂੰ ਹਟਾ ਲਿਆ ਗਿਆ ਹੈ। ਇਹ ਸਕਿਓਰਿਟੀ ਬਿਕਰਮ ਮਜੀਠੀਆ ਨੂੰ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਪ੍ਰਦਾਨ ਕੀਤੀ ਹੋਈ ਸੀ ਅਤੇ ਉਨ੍ਹਾਂ ਦੀ ਸੁਰੱਖਿਆ ਵਿਚ ਸੀ. ਆਈ. ਐੱਸ. ਐੱਫ਼. ਅਤੇ ਪੰਜਾਬ ਪੁਲਸ ਦੇ ਜਵਾਨ ਤਾਇਨਾਤ ਰਹਿੰਦੇ ਸਨ। ਪਤਾ ਲੱਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਨੇ ਬਿਕਰਮ ਮਜੀਠੀਆ ਦੀ ਥ੍ਰੇਟ ਪ੍ਰਸੈਪਸ਼ਨ ਨੂੰ ਰਿਵਿਊ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ। ਹਾਲਾਂਕਿ ਰਾਜਨੀਤਕ ਤੌਰ 'ਤੇ ਇਹ ਕਿਹਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਟੁੱਟਣ ਤੋਂ ਬਾਅਦ ਤੋਂ ਹੀ ਚੱਲ ਰਹੀ ਤਲਖੀ ਕਾਰਨ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪਾਵਨ ਸਰੂਪ ਅਟੈਚੀ 'ਚ ਬੰਦ ਕਰਕੇ ਜਹਾਜ਼ ਰਾਹੀਂ ਲਿਜਾਣਾ ਮੰਦਭਾਗਾ : ਗਿਆਨੀ ਹਰਪ੍ਰੀਤ ਸਿੰਘ
ਹੱਥਾਂ ਦੀ ਮਹਿੰਦੀ ਲੱਥਣ ਤੋਂ ਪਹਿਲਾਂ ਉੱਜੜੀਆਂ ਖ਼ੁਸ਼ੀਆਂ, ਵਿਆਹ ਦੇ ਪੰਜ ਦਿਨ ਬਾਅਦ ਲਾੜੇ ਦੀ ਮੌਤ
NEXT STORY