ਬਠਿੰਡਾ, (ਵਿਜੇ ਵਰਮਾ)- ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਮਾਮਲੇ ’ਚ ਬੁੱਧਵਾਰ ਨੂੰ ਬਠਿੰਡਾ ਦੀ ਇਕ ਅਦਾਲਤ ’ਚ ਸੁਣਵਾਈ ਹੋਈ, ਜਿਸ ’ਚ ਗਵਾਹਾਂ ਤੋਂ ਪੁੱਛਗਿੱਛ ਕੀਤੀ ਗਈ। ਮਾਮਲੇ ਦੀ ਅਗਲੀ ਸੁਣਵਾਈ 7 ਅਪ੍ਰੈਲ ਨੂੰ ਹੋਵੇਗੀ।
ਮਾਤਾ ਮਹਿੰਦਰ ਕੌਰ ਦੇ ਵਕੀਲ ਨੇ ਇਸ ਮਾਮਲੇ ’ਚ ਬਹਾਦਰਗੜ੍ਹ ਜੰਡੀਆਂ ਦੇ ਰਹਿਣ ਵਾਲੇ ਜਸਬੀਰ ਸਿੰਘ ਅਤੇ ਸੁਰਜੀਤ ਸਿੰਘ ਫੂਲ ਨੂੰ ਪੇਸ਼ ਕੀਤਾ, ਜਿਨ੍ਹਾਂ ’ਚੋਂ ਸਿਰਫ ਜਸਬੀਰ ਸਿੰਘ ਦੀ ਗਵਾਹੀ ਪੂਰੀ ਹੋਈ। ਇਸ ਦੌਰਾਨ ਕੰਗਨਾ ਰਣੌਤ ਦੇ ਵਕੀਲਾਂ ਵੱਲੋਂ ਜਸਬੀਰ ਸਿੰਘ ਤੋਂ ਪੁੱਛਗਿੱਛ ਕੀਤੀ ਗਈ। ਸਮੇਂ ਦੀ ਘਾਟ ਕਾਰਨ ਦੂਜੇ ਗਵਾਹ ਦੀ ਗਵਾਹੀ ਪੂਰੀ ਨਹੀਂ ਹੋ ਸਕੀ। ਮਾਮਲੇ ਦੀ ਅਗਲੀ ਸੁਣਵਾਈ 7 ਅਪ੍ਰੈਲ ਨੂੰ ਹੋਣੀ ਹੈ।
ਜ਼ਿਕਰਯੋਗ ਹੈ ਕਿ ਮਾਤਾ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ’ਚ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ ਅਤੇ ਸੁਣਵਾਈ ਜਾਰੀ ਹੈ।
ਸ੍ਰੀ ਹਰਿਮੰਦਰ ਸਾਹਿਬ 'ਚ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਤੇ ਯੂਕੇ ਦੇ ਏਅਰ ਚੀਫ ਮਾਰਸ਼ਲ ਹੋਏ ਨਤਮਸਤਕ
NEXT STORY