ਗੁਰੂਹਰਸਹਾਏ (ਸੁਦੇਸ਼, ਆਵਲਾ) - ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਨਾਜਾਇਜ਼ ਸਬੰਧਾਂ ਦਾ ਦੋਸ਼ ਲਗਾ ਇਕ ਔਰਤ ਦੇ ਕੱਪੜੇ ਪਾੜਨ ਅਤੇ ਕੁੱਟ-ਮਾਰ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ। ਪੁਲਸ ਥਾਣਾ ਗੁਰੂਹਰਸਹਾਏ ਨੂੰ ਦਿੱਤੇ ਬਿਆਨਾਂ 'ਚ ਔਰਤ ਨੇ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਦਾ ਖੇਤ ਮੁੱਦਈਆ ਦੇ ਖੇਤ ਨਾਲ ਹੈ। ਪਿੰਡ ਝਾਡ਼ੀ ਦੇ ਰਹਿਣ ਵਾਲੇ ਬਲਜੀਤ ਸਿੰਘ, ਲਾਡੀ, ਨਿੱਕਾ ਅਤੇ ਪਾਲਾ ਸਿੰਘ ਉਸ 'ਤੇ ਦੋਸ਼ ਲਾਉਂਦੇ ਸਨ ਕਿ ਉਸ ਦੇ ਗੁਰਪ੍ਰੀਤ ਸਿੰਘ ਨਾਲ ਨਾਜਾਇਜ਼ ਸਬੰਧ ਹਨ। ਜਦੋਂ ਉਸ ਨੇ ਉਕਤ ਲੋਕਾਂ ਵਲੋਂ ਲਾਏ ਗਏ ਦੋਸ਼ਾਂ ਦਾ ਵਿਰੋਧ ਕੀਤਾ ਤਾਂ ਉਕਤ ਲੋਕਾਂ ਨੇ ਮੁੱਦਈਆ ਦੇ ਘਰ ਜਾ ਕੇ ਉਸ ਦੀ ਬੇਰਹਿਮੀ ਨਾਲ ਕੁੱਟ-ਮਾਰ ਕੀਤੀ ਅਤੇ ਸੱਟਾਂ ਮਾਰਨ ਤੋਂ ਇਲਾਵਾ ਮੁੱਦਈਆ ਦੇ ਕੱਪੜੇ ਪਾੜ ਦਿੱਤੇ।
ਸੱਟਾਂ ਵੱਜਣ ਕਾਰਨ ਉਹ ਜ਼ਖਮੀ ਹੋ ਗਈ ਅਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ਦਾਖਲ ਕਰਵਾ ਦਿੱਤਾ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਰਾਜ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਦੇ ਬਿਆਨਾਂ ਨੂੰ ਕਲਮਬੰਦ ਕਰਦਿਆਂ ਬਲਜੀਤ ਸਿੰਘ ਪੁੱਤਰ ਸਾਧੂ ਸਿੰਘ, ਲਾਡੀ ਪੁੱਤਰ ਬਲਵਿੰਦਰ ਸਿੰਘ, ਨਿੱਕਾ ਪੁੱਤਰ ਬਲਵਿੰਦਰ ਸਿੰਘ ਅਤੇ ਪਾਲਾ ਸਿੰਘ ਪੁੱਤਰ ਗੁਰਜੰਟ ਸਿੰਘ ਵਿਰੁੱਧ ਆਈ. ਪੀ. ਸੀ. ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਰੰਧਾਵਾ ਦਾ ਐਲਾਨ, 31 ਅਕਤੂਬਰ ਤਕ ਹਰ ਹਾਲ 'ਚ ਪੂਰਾ ਹੋਵੇਗਾ ਲਾਂਘੇ ਦਾ ਕੰਮ
NEXT STORY