ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਗਜਨੀ ਵਾਲਾ ਵਿਖੇ ਇਕ ਸੇਮ ਨਾਲੇ 'ਚੋਂ ਔਰਤ ਦੀ ਤਰਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਗਜਨੀ ਵਾਲਾ ਵਿਚ ਇਕ ਵਿਅਕਤੀ ਅੱਜ ਸਵੇਰੇ ਸੈਰ ਕਰ ਰਿਹਾ ਸੀ ਤਾਂ ਉਸਨੇ ਦੇਖਿਆ ਕਿ ਸੇਮ ਨਾਲੇ ਵਿ ਚਲਾਸ਼ ਤਰ ਰਹੀ ਹੈ ਜਿਸ ਤੋਂ ਬਾਅਦ ਉਸ ਵੱਲੋਂ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਮੋਰਚਰੀ ਭੇਜ ਦਿੱਤਾ।
ਪੁਲਸ ਨੇ ਦੱਸਿਆ ਕਿ ਲਾਸ਼ ਦੀ ਪਹਿਚਾਣ ਕੀਤੀ ਜਾ ਰਹੀ ਹੈ। ਇਸ ਖਬਰ ਨੂੰ ਸੁਣਦਿਆਂ ਹੀ ਪਿੰਡ ਦੇ ਲੋਕ ਇਕੱਠੇ ਹੋ ਗਏ। ਪਿੰਡ ਅੰਦਰ ਦਹਿਸ਼ਤ ਦਾ ਮਾਹੌਲ ਹੈ।
ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
NEXT STORY