ਹਰੀਕੇ ਪੱਤਣ (ਲਵਲੀ ਕੁਮਾਰ) : ਥਾਣਾ ਹਰੀਕੇ ਪੁਲਸ ਨੇ ਵਿਆਹੀ ਔਰਤ ਨੂੰ ਇਕ ਵਿਅਕਤੀ ਵੱਲੋਂ ਅਗਵਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਥਾਣਾ ਹਰੀਕੇ ਦੇ ਮੁੱਖ ਮੁਨਸ਼ੀ ਪਰਮਜੀਤ ਸਿੰਘ ਨੇ ਦੱਸਿਆ ਕਿ ਵਿਆਹੀ ਔਰਤ ਦੇ ਪਤੀ ਦਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਜੋਣਕੇ ਥਾਣਾ ਹਰੀਕੇ ਦਿੱਤੇ ਬਿਆਨਾਂ ਵਿਚ ਕਿਹਾ ਕਿ ਮੇਰੀ ਸ਼ਾਦੀ ਲੱਗਭਗ 4 ਸਾਲ ਪਹਿਲਾਂ ਮਨਪ੍ਰੀਤ ਕੌਰ ਪੁੱਤਰੀ ਮੇਹਰ ਸਿੰਘ ਵਾਸੀ ਇੰਦਰਾ ਕਲੋਨੀ ਕਰਤਾਰਪੁਰ ਰੋਹਤਕ (ਹਰਿਆਣਾ) ਨਾਲ ਹੋਈ ਸੀ। ਪੀੜਤ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਹੈ ਅਤੇ ਉਸ ਦੇ ਪਿਤਾ ਜਸਵੰਤ ਸਿੰਘ ਮੈਨੂੰ ਟੈਲੀਫੋਨ 'ਤੇ ਦੱਸਿਆ ਕਿ ਮਨਪ੍ਰੀਤ ਕੌਰ ਅੱਜ ਸਵੇਰ ਦੀ ਘਰੋਂ ਗਾਇਬ ਹੈ।
ਇਸ ਦੌਰਾਨ ਮੈਂ ਨੇੜੇ-ਤੇੜੇ ਪਤਾ ਕੀਤਾ ਪਰ ਉਸ ਦਾ ਕੋਈ ਪਤਾ ਨਹੀਂ ਲੱਗਾ ਤਾਂ ਮੈ ਆਪਣੇ ਰਿਸ਼ਤੇਦਾਰਾਂ ਨੂੰ ਨਾਲ ਲੈ ਪਤਨੀ ਨੂੰ ਲੱਭਦਾ ਰਿਹਾ ਤਾਂ ਪਤਾ ਲੱਗਾ ਕਿ ਉਸ ਨੂੰ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਧਰਮਪੁਰਾ ਅਗਵਾ ਕਰਕੇ ਲੈ ਗਿਆ ਹੈ। ਸ਼ਿਕਾਇਤ ਕਰਦੇ ਨੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸੰਬੰਧੀ ਥਾਣਾ ਹਰੀਕੇ ਪੁਲਸ ਵਲੋਂ ਅਗਵਾ ਕਰਨ ਦੋਸ਼ ਹੇਠ ਦੋਸ਼ੀ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਧਰਮਪੁਰਾ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ।
ਸ਼ੱਕ ਦੇ ਆਧਾਰ 'ਤੇ ਪੁਲਸ ਨੇ ਰੋਕੀਆਂ ਸਨ 3 ਔਰਤਾਂ, ਤਲਾਸ਼ੀ ਲੈਣ ਤੋਂ ਬਾਅਦ ਖੁੱਲ੍ਹੀ ਪੋਲ
NEXT STORY