ਭੀਖੀ (ਤਾਇਲ) : ਸਥਾਨਕ ਬੈਂਕ ਵਾਲੀ ਗਲੀ ਵਿਚੋਂ ਇਕ ਔਰਤ ਕੋਲੋਂ ਦਿਨ ਦਿਹਾੜੇ ਮੋਬਾਇਲ ਅਤੇ ਨਕਦੀ ਖੋਹੇ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਰੋਡ ਨਿਵਾਸੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਸਦੀ ਪਤਨੀ ਨੀਤੂ ਬਾਲਾ ਇਕ ਧਾਰਮਿਕ ਸਮਾਰੋਹ ਤੋਂ ਵਾਪਸ ਘਰ ਪਰਤ ਰਹੀ ਸੀ ਤਾਂ ਬੈਂਕ ਵਾਲੀ ਗਲੀ ਵਿਚ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਉਸਦੇ ਹੱਥ ਵਿਚ ਫੜਿਆ ਲਿਫਾਫਾ ਖੋਹ ਲਿਆ ਗਿਆ ਜਿਸ ਵਿਚ ਇਕ ਮੋਬਾਈਲ ਅਤੇ ਕੁਝ ਨਕਦੀ ਸੀ। ਉਨਾਂ ਦੱਸਿਆ ਕਿ ਇਸ ਸਬੰਧੀ 112 ਹੈਲਪਲਾਇਨ ‘ਤੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਜਿਸ ਤੋਂ ਬਾਅਦ ਪੁਲਿਸ ਵਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।
ਸ਼ਹਿਰਵਾਸੀਆਂ ਦਾ ਕਹਿਣਾ ਹੈ ਕਿ ਸ਼ਹਿਰ ਅੰਦਰ ਲੁੱਟ ਖੋਹ ਦੀਆਂ ਵਾਰਦਾਤਾਂ ਹੁਣ ਆਮ ਹੋ ਗਈਆਂ ਹਨ ਅਤੇ ਲੁਟੇਰੇ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਦੀ ਪਹਿਚਾਣ ਕਰਕੇ ਸਖ਼ਤੀ ਨਾਲ ਨਜਿੱਠਿਆ ਜਾਵੇ। ਇਸ ਸਬੰਧੀ ਜਦੋਂ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਜਲਦੀ ਹੀ ਦੋਸ਼ੀਆਂ ਦੀ ਪਹਿਚਾਣ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ 'ਚ ਵੱਡਾ ਹਾਦਸਾ, ਕਾਲ ਬਣ ਆਇਆ ਟਰੱਕ, ਸਕੂਟਰੀ ਸਵਾਰ ਨੂੰ ਲੈ ਗਿਆ ਘੜੀਸ
NEXT STORY